ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ DGP ਗੌਰਵ ਯਾਦਵ ਨੇ ਜਲੰਧਰ ਦੇ ਇੱਕ ਗੁਰੂਦੁਆਰਾ ਸਾਹਿਬ ਵਿੱਚ ਭੰਨਤੋੜ ਦੀ ਘਟਨਾ ਦੇ ਸਬੰਧ 'ਚ ਸਖਤ ਕਾਰਵਾਈ ਦੇ ਹੁਕਮ ਦਿੱਤੇ ਹਨ। DGP ਗੌਰਵ ਨੇ ਕਿਹਾ ਕਿ ਮੈ ਪਹਿਲਾਂ ਹੀ ਕਿਹਾ ਸੀ ਕਿ ਜੋ ਵੀ ਕਾਨੂੰਨ ਨੂੰ ਹੱਥ 'ਚ ਲੈਣ ਦੀ ਕੋਸ਼ਿਸ਼ ਕਰੇਗਾ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਨੇ ਥਾਣਿਆਂ ਦੀ ਸੁਰੱਖਿਆ ਨੂੰ ਲੈ ਕੇ ਕਦਮ ਚੁੱਕੇ ਹਨ। ਹੁਣ ਸਾਰੇ ਥਾਣਿਆਂ ਵਿੱਚ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਨੂੰ ਵਧਾ ਦਿੱਤਾ ਗਿਆ ਹੈ।
ਸਰਹੱਦੀ ਇਲਾਕਿਆਂ 'ਚ ਵਿਸ਼ੇਸ਼ ਫੋਰਸ ਤਾਇਨਾਤ ਕੀਤੀ ਗਈ । ਪਾਕਿਸਤਾਨ ਵਲੋਂ ਸਰਹੱਦ ਪਾਰੋ ਡਰੋਨ ਭੇਜਣ ਦੀਆਂ ਘਟਨਾਵਾਂ ਹੁਣ ਬਹੁਤ ਵੱਧ ਗਈਆਂ ਹਨ । ਗੈਂਗਸਟਰਾਂ ਵਲੋਂ ਲਗਾਤਾਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਜ਼ਿਕਰਯੋਗ ਹੈ ਕਿ ਤਰਨਤਾਰਨ ਰਾਕੇਟ ਹਮਲੇ 'ਚ DGP ਨੇ ਦੱਸਿਆ ਕਿ ਮੁੱਖ ਦੋਸ਼ੀ ਦੀ ਪਛਾਣ ਹੋ ਗਈ ਹੈ। ਉਹ ਜਲਦ ਹੀ ਇਸ ਮਾਮਲੇ 'ਚ ਵੱਡੇ ਖੁਲਾਸੇ ਕਰਨਗੇ । ਪੰਜਾਬ ਪੁਲਿਸ ਫਿਰੌਤੀ ਲਈ ਫੋਨ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰੇਗੀ ।