by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਟਮਾਟਰ -ਪਿਆਜਾਂ ਦੀਆਂ ਕੀਮਤਾਂ ਤੋਂ ਬਾਅਦ ਹੁਣ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਦੱਸਿਆ ਜਾ ਰਿਹਾ ਕੰਪਨੀ ਨੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 'ਚ 7 ਰੁਪਏ ਦਾ ਵਾਧਾ ਕੀਤਾ ਹੈ। ਗੈਸ ਸਿਲੰਡਰ ਦੀ ਕੀਮਤ ਵਿਚ ਵਾਧਾ ਹੋਣ ਕਾਰਨ ਦਿੱਲੀ 'ਚ ਕਮਰਸ਼ੀਅਲ ਗੈਸ ਸਿਲੰਡਰ ਦੀ ਵਿਕਰੀ ਕੀਮਤ 1,773 ਰੁਪਏ ਤੋਂ ਵੱਧ ਕੇ 1,780 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ। ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀ ਕੀਤਾ ਗਿਆ । ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਟਮਾਟਰ 80 ਤੋਂ 90 ਰੁਪਏ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਵਿਕ ਰਿਹਾ ਹੈ ।