by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਪੰਜਾਬ ਦੀ ਮਾਨ ਸਰਕਾਰ ਦਿੱਲੀ ਦੇ ਪ੍ਰਦੂਸ਼ਣ ਲਈ ਹਰਿਆਣਾ ਨੂੰ ਜਿੰਮੇਵਾਰ ਠਹਿਰਾ ਰਹੀ ਹੈ। ਦੱਸ ਦਈਏ ਕਿ ਹਰਿਆਣਾ ਵਿੱਚ 128 ਥਾਵਾਂ ਤੇ ਪਰਾਲੀ ਸਾੜੀ ਗਈ ਹੈ। ਜਿਸ ਕਾਰਨ ਹੁਣ ਪੰਜਾਬ 'ਚ ਪਰਾਲੀ ਸਾੜਨ ਦੇ 24146 ਅੰਕੜੇ ਪੁੱਜ ਗਏ ਹਨ। ਇਸ ਸਭ ਤੋਂ ਬਾਅਦ ਫਰੀਦਕੋਟ ਤੋਂ ਇਕ ਮਾਮਲਾ ਸਾਹਮਣੇ ਆ ਰਿਹਾ ਹੈ । ਜਿਥੇ ਪਰਾਲੀ ਸਾੜੇ ਜਾਣ ਨੂੰ ਲੈ ਕੇ ਕਿਸਾਨਾਂ ਨੇ ਨੋਡਲ ਤੇ ਖੇਤੀਬਾੜੀ ਵਿਭਾਗ ਦੇ ਅਫਸਰਾਂ ਨੂੰ ਬੰਧਕ ਬਣਾ ਲਿਆ ਹੈ। ਜਦੋ ਅਫਸਰ ਕਿਸਾਨਾਂ ਨਾਲ ਗੱਲਬਾਤ ਕਰਨ ਪਹੁੰਚੇ ਤਾਂ ਉਨ੍ਹਾਂ ਨੂੰ ਘੇਰ ਲਿਆ ਗਿਆ । ਕਿਸਾਨਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ ।