by jaskamal
ਨਿਊਜ਼ ਡੈਸਕ : Singapore Airlines ਨੇ ਆਪਣੀ ਭਾਈਵਾਲ Airline Fly Scoot ਨਾਲ ਮਿਲ ਕੇ Amritsar ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਸਿੰਗਾਪੁਰ ਰਾਹੀਂ ਕੈਨੇਡਾ ਦੇ ਸ਼ਹਿਰ ਵੈਨਕੂਵਰ ਵਾਲੇ ਹਵਾਈ ਅੱਡੇ ਨਾਲ ਜੋੜਿਆ ਹੈ।ਵੈਨਕੂਵਰ ਤਕ ਸਿੱਧੀਆਂ ਉਡਾਣਾਂ ਦੀ ਮੰਗ ਚਾਹੇ ਹਾਲੇ ਪੂਰੀ ਨਹੀਂ ਹੋਈ ਪਰ ਵੈਨਕੂਵਰ ਜਾਣ ਵਾਲੇ ਪੰਜਾਬੀਆਂ ਨੂੰ ਦਿੱਲੀ ਦੀ ਪਰੇਸ਼ਾਨੀ ਤੋਂ ਬੱਚ ਕੇ ਹਵਾਈ ਸਫਰ ਕੁਝ ਰਾਹਤ ਮਿਲਣ ਜਾ ਰਹੀ ਹੈ।
ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਮੁਹਿੰਮ ਦੇ ਗਲੋਬਲ ਕਨਵੀਨਰ ਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ Sameep Singh Gumtala ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਆਸਟ੍ਰੇਲੀਆ ਤੇ ਅੰਮ੍ਰਿਤਸਰ ਵਿਚਾਲੇ ਸਿੰਗਾਪੁਰ ਰਾਹੀਂ ਹਵਾਈ ਸੰਪਰਕ ਫੇਰ ਜੁੜਨ ਤੋਂ ਬਾਅਦ ਸਿੰਗਾਪੁਰ ਏਅਰਲਾਈਨ ਤੇ ਇਸ ਦੀ ਭਾਈਵਾਲ Fly Scoot ਹੁਣ ਅੰਮ੍ਰਿਤਸਰ ਨੂੰ ਕੈਨੇਡਾ ਦੇ ਵੈਨਕੂਵਰ ਦੇ ਨਾਲ-ਨਾਲ ਅਮਰੀਕਾ ਦੇ ਹਵਾਈ ਅੱਡਿਆਂ ਨਾਲ ਵੀ ਜੋੜਦੀ ਹੈ।