by jaskamal
ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ ਦੇ ਚੱਲ ਰਹੀ ਵੋਟਿੰਗ ਦਰਮਿਆਨ ਡੇਰਾਬੱਸੀ ਹਲਕੇ ਦੇ ਪਿੰਡ ਛੱਤ 'ਚ ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ, ਜਦੋਂ ਕਾਂਗਰਸੀ ਅਤੇ ਅਕਾਲੀ ਦਲ ਦੇ ਵਰਕਰ ਆਪਸ 'ਚ ਖਹਿਬੜ ਪਏ। ਦੱਸਿਆ ਜਾ ਰਿਹਾ ਹੈ ਕਿ ਪੋਲਿੰਗ ਬੂਥ 'ਤੇ ਵੋਟਾਂ ਸਬੰਧੀ ਦੋਹਾਂ ਪਾਰਟੀਆਂ ਦੇ ਵਰਕਰਾਂ ਦੀ ਇਕ-ਦੂਜੇ ਨਾਲ ਬਹਿਸਬਾਜ਼ੀ ਹੋ ਗਈ।
ਇਸ ਤੋਂ ਬਾਅਦ ਗੱਲ ਜ਼ਿਆਦਾ ਵੱਧਦੀ ਦੇਖ ਕੇ ਪਿੰਡ ਦੇ ਕੁੱਝ ਪਤਵੰਤੇ ਸੱਜਣ ਅੱਗੇ ਆਏ। ਉਨ੍ਹਾਂ ਨੇ ਦੋਹਾਂ ਪਾਰਟੀਆਂ ਦੇ ਵਰਕਰਾਂ ਨੂੰ ਸਮਝਾਇਆ ਅਤੇ ਮਾਮਲੇ ਨੂੰ ਸ਼ਾਂਤ ਕਰਵਾਇਆ।