by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ SGPC ਚੋਣਾਂ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਬਾਰੇ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਨੇ ਸਾਂਝੀ ਕੀਤੀ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਬਰਾਂ ਨਾਲ ਵਿਚਾਰ ਕਰਨ ਤੋਂ ਬਾਅਦ ਐਲਾਨ ਕੀਤਾ ਹੈ ਕਿ 9 ਨਵੰਬਰ ਨੂੰ ਹੋਣ ਵਾਲੀ ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ਲਈ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਉਮੀਦਵਾਰ ਹੋਣਗੇ ।