by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਿਧਾਨ ਸਭਾ ਚੋਣਾਂ 'ਚ ਹਾਰ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਨੇ ਝੂੰਦਾ ਕਮੇਟੀ ਦੀ ਸਿਫਾਰਸ਼ ਅਨੁਸਾਰ 'ਜਥੇਬੰਧਕ ਢਾਂਚੇ' ਦਾ ਮੁੜ ਐਲਾਨ ਕਰ ਦਿੱਤਾ। ਅਕਾਲੀ ਦਲ ਵਲੋਂ 8 ਮੈਬਰੀ ਐਡਵਾਇਜ਼ਰੀ ਕਮੇਟੀ ਦੇ ਨਾਲ ਕੌਰ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਕਿ 'ਜਥੇਬੰਧਕ ਢਾਂਚੇ' 'ਚ ਆਗੂ ਪ੍ਰਕਾਸ਼ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਮੁੱਖ ਸਰਪ੍ਰਸਤ ਜਦਕਿ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਉਪ ਸਰਪ੍ਰਸਤ ਨਿਯੁਕਤ ਕੀਤਾ ਗਿਆ । 8 ਮੈਬਰੀ ਕਮੇਟੀ 'ਚ ਸਾਬਕਾ ਐਸ. ਜੀ. ਪੀ. ਸੀ ਕਿਰਪਾਲ, ਸਿੰਘ ਬਡੂੰਗਰ, ਬਲਦੇਵ ਸਿੰਘ ਮਾਨ, ਜਰਨੈਲ ਵਾਹਿਦ ਸਮੇਤ ਹੋਰ ਵੀ ਲੋਕ ਸ਼ਾਮਲ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਅਕਾਲੀ ਦਲ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ 117 'ਚੋ 3 ਸੀਟਾਂ 'ਤੇ ਜਿੱਤ ਮਿਲੀ ਸੀ।