by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਵਾਂਗਾਓ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ ,ਜਿੱਥੇ ਅਕਾਲੀ ਪ੍ਰਧਾਨ ਬਲਵਿੰਦਰ ਕੌਰ ਤੇ ਅਕਾਲੀ ਆਗੂ ਗੁਰਧਿਆਨ ਸਿੰਘ ਦੇ ਮੁੰਡੇ ਪਰਮਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਹਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਪਰ ਪੁਲਿਸ ਵਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਈ ਸੀ। ਜਿਸ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਇਸ ਵੀਡੀਓ 'ਚ ਹਵਾਈ ਫਾਇਰ ਕਰਨ ਵਾਲਾ ਨੌਜਵਾਨ ਅਕਾਲੀ ਆਗੂ ਦਾ ਮੁੰਡਾ ਹੈ ।ਜਿਸ ਨੇ DJ ਪਾਰਟੀ 'ਤੇ ਹਵਾ 'ਚ ਫਾਇਰ ਕੀਤੇ ਹਨ। ਪੁਲਿਸ ਵਲੋਂ ਬਾਕੀ ਨੌਜਵਾਨਾਂ ਦੀ ਪਛਾਣ ਕੀਤੀ ਜਾ ਰਹੀ ਹੈ ।