by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਦਿੱਲੀ ਤੇ ਇਸ ਕੋਲ ਪੈਂਦੇ ਸਾਰੇ ਇਲਾਕਿਆਂ 'ਚ ਅੱਜ ਸਵੇਰ ਤੋਂ ਹੀ ਭਾਰੀ ਬਾਰਿਸ਼ ਹੋ ਰਹੀ ਹੈ। ਗੁਰੂਗ੍ਰਾਮ, ਨੋਇਡਾ ,ਗਾਜ਼ੀਆਬਾਦ ,ਫਰੀਦਾਬਾਦ 'ਚ ਵੀ ਭਾਰੀ ਮੀਂਹ ਪਿਆ। ਜਿਸ ਕਾਰਨ ਲੋਕਾਂ ਨੂੰ ਗਰਮੀ ਤੇ ਹੁੰਮਸ ਤੋਂ ਕਾਫੀ ਰਾਹਤ ਮਿਲੀ ਹੈ, ਉੱਥੇ ਦਿੱਲੀ ਦੇ ਤਾਪਮਾਨ ਵਿੱਚ ਵੀ ਭਾਰੀ ਗਿਰਾਵਟ ਦਰਜ਼ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 5 ਦਿਨਾਂ ਤੱਕ ਪੰਜਾਬ ਹਰਿਆਣਾ ਤੇ ਦਿੱਲੀ 'ਚ ਬੱਦਲ ਛਾਏ ਰਹਿਣਗੇ, ਜਿਸ ਕਾਰਨ ਹਲਕੀ -ਹਲਕੀ ਬਾਰਿਸ਼ ਹੋਣ ਦੇ ਆਸਾਰ ਹਨ । ਪੰਜਾਬ ਵਿੱਚ ਮਾਨਸੂਨ ਨੇ ਸਮੇ ਤੋਂ ਪਹਿਲਾਂ ਹੀ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ 'ਚ ਅੰਮ੍ਰਿਤਸਰ, ਜਲੰਧਰ, ਮੋਗਾ ,ਮਾਨਸਾ ਸਮੇਤ ਹੋਰ ਵੀ ਇਲਾਕਿਆਂ 'ਚ 1 ਤੋਂ 3 ਜੁਲਾਈ ਤੱਕ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਦੀ ਸੰਭਾਵਨਾ ਹੈ। ਖੇਤੀਬਾੜੀ ਵਿਭਾਗ ਦਾ ਕਹਿਣਾ ਹੈ ਕਿ ਇਸ ਮੌਸਮ ਵਿੱਚ ਫਸਲ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।