by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਮੰਤਰੀਆਂ ਦਾ ਸਹੁੰ ਚੁੱਕ ਸਮਾਗਮ ਸ਼ੁਰੂ ਹੋ ਗਿਆ ਹੈ। ਰਾਜਪਾਲ ਭਵਨ 'ਚ ਭਗਵੰਤ ਮਾਨ ਸਰਕਾਰ ਦੇ 10 ਮੰਤਰੀਆਂ ਨੂੰ ਅਹੁਦੇ ਦੀ ਸਹੁੰ ਚੁਕਾਈ ਜਾ ਰਹੀ ਹੈ। ਦੱਸਣਯੋਗ ਹੈ ਕਿ ਸਭ ਤੋਂ ਪਹਿਲਾਂ ਹਰਪਾਲ ਚੀਮਾ ਨੇ ਅਹੁਦੇ ਦੀ ਸਹੁੰ ਚੁੱਕੀ। ਡਾ. ਬਲਜੀਤ ਕੌਰ ਨੇ ਦੂਜੇ ਨੰਬਰ, ਹਰਭਜਨ ਸਿੰਘ ਨੇ ਤੀਜੇ ਨੰਬਰ ’ਤੇ ਅਹੁਦੇ ਦੀ ਸਹੁੰ ਚੁੱਕੀ।
ਇਸ ਤੋਂ ਬਾਅਦ ਡਾ. ਵਿਜੇ ਸਿੰਗਲਾ, ਲਾਲ ਚੰਦ ਕਟਾਰੂਚੱਕ, ਮੀਤ ਹੇਅਰ, ਕੁਲਦੀਪ ਧਾਲੀਵਾਲ, ਬ੍ਰਹਮ ਸ਼ੰਕਰ ਜਿੰਪਾ ਅਤੇ ਅਖੀਰ ਵਿਚ ਹਰਜੋਤ ਬੈਂਸ ਨੇ ਕੈਬਨਿਟ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ।