ਪ੍ਰਦਰਸ਼ਨਕਾਰੀ ਕਿਸਾਨਾਂ ਲਈ ਰਾਹਤ ਭਰੀ ਖ਼ਬਰ : ਹਰਿਆਣਾ ਸਰਕਾਰ ਨੇ ਵਾਪਿਸ ਲਿਆ ਇਹ ਫ਼ੈਸਲਾ

by jagjeetkaur

ਹਰਿਆਣਾ ਪੁਲਿਸ ਵੱਲੋਂ ਕਿਸਾਨ ਆਗੂਆਂ ‘ਤੇ NSA ਲਗਾਉਣ ਦਾ ਫ਼ੈਸਲਾ ਵਾਪਸ ਲਿਆ ਗਿਆ ਹੈ। ਹੁਣ ਹਰਿਆਣਾ ਪੁਲਿਸ ਪ੍ਰਦਰਸ਼ਨਕਾਰੀ ਕਿਸਾਨਾਂ ‘ਤੇ NSA ਨਹੀਂ ਲਗਾਵੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾ ਦੇਰ ਰਾਤ ਹਰਿਆਣਾ ਪੁਲੀਸ ਨੇ ਅੰਦੋਲਨਕਾਰੀ ਕਿਸਾਨ ਆਗੂਆਂ ਖ਼ਿਲਾਫ਼ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਕਾਰਵਾਈ ਕੀਤੇ ਜਾਣ ਦੀ ਗੱਲ ਕਹੀ ਸੀ।

ਅੰਬਾਲਾ ਪੁਲੀਸ ਨੇ ਕਿਹਾ ਸੀ ਕਿ ਧਰਨੇ ਦੌਰਾਨ ਸਰਕਾਰੀ ਜਾਇਦਾਦ ਨੂੰ ਹੋਏ ਨੁਕਸਾਨ ਦੀ ਭਰਪਾਈ ਅੰਦੋਲਨਕਾਰੀ ਕਿਸਾਨ ਆਗੂਆਂ ਵੱਲੋਂ ਹੀ ਕੀਤੀ ਜਾਵੇਗੀ। ਇਸ ਦੇ ਲਈ ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾਣਗੀਆਂ ਅਤੇ ਬੈਂਕ ਖਾਤੇ ਸੀਜ਼ ਕੀਤੇ ਜਾਣਗੇ। ਹਾਲਾਂਕਿ ਹੁਣ ਇਹ ਫੈਸਲਾ ਵਾਪਸ ਲੈ ਲਿਆ ਗਿਆ ਹੈ।