by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਸਾਹ ਦੀ ਤਕਲੀਫ ਕਾਰਨ ਦੇਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਉਨ੍ਹਾਂ ਦੇ ਜੱਦੀ ਪਿੰਡ 'ਚ ਕੀਤੀ ਗਈ। ਇਸ ਮੌਕੇ ਬਾਦਲ ਪਰਿਵਾਰ ਨਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਪਹੁੰਚ ਤੇ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ । ਅਮਿਤ ਸ਼ਾਹ ਤੋਂ ਇਲਾਵਾ ਇਸ ਮੌਕੇ ਲੋਕ ਸਭਾ ਸਪੀਕਰ ਓਮ ਬਿਰਲਾ, ਡੇਰਾ ਬਿਆਸ ਦੇ ਮੁੱਖੀ ਗੁਰਿੰਦਰ ਸਮੇਤ ਹੋਰ ਵੀ ਵੱਡੇ ਆਗੂ ਪਹੁੰਚੇ ।ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ ।ਉਨ੍ਹਾਂ ਨੇ ਪਹਿਲੀ ਵਾਰ 1957 'ਚ ਵਿਧਾਨ ਸਭਾ ਚੋਣ ਲੜੀ ਸੀ ।