ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗੋੜਾ ਹੋਏ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਹੁਣ ਅੰਮ੍ਰਿਤਪਾਲ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ 'ਚ ਪਹੁੰਚ ਕੇ ਸਿਰੰਡਰ ਕਰ ਸਕਦਾ ਹੈ। ਇਹ ਸੂਚਨਾ ਮਿਲਦੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਪੁਲਿਸ ਵਲੋਂ ਵੱਖ -ਵੱਖ ਥਾਵਾਂ 'ਤੇ ਨਾਕਾਬੰਦੀ ਵੀ ਕੀਤੀ ਗਈ ਹੈ। ਨਾਕਾਬੰਦੀ ਦੌਰਾਨ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਹਰ ਵਾਹਨ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਵਲੋਂ ਪੰਜਾਬ ਸਰਕਾਰ ਨੂੰ ਜਾਣਕਾਰੀ ਮਿਲੀ ਹੈ ਕਿ ਅੰਮ੍ਰਿਤਪਾਲ ਸਿੰਘ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਗ੍ਰਿਫ਼ਤਾਰੀ ਦੇ ਸਕਦਾ ਹੈ। ਫਿਲਹਾਲ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ।
ਜ਼ਿਕਰਯੋਗ ਹੈ ਕਿ ਅਜਨਾਲਾ ਘਟਨਾ ਤੋਂ ਬਾਅਦ ਕਈ ਜ਼ਿਲ੍ਹਿਆਂ ਦੀ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਸੀ। ਇਸ ਕਾਰਵਾਈ ਦੌਰਾਨ ਪੁਲਿਸ ਨੇ ਉਸ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਨੂੰ ਭਗੋੜਾ ਕਰਾਰ ਕਰ ਦਿੱਤਾ ਗਿਆ, ਉੱਥੇ ਹੀ ਕਿਹਾ ਜਾ ਰਿਹਾ ਸੀ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਛੱਡ ਕੇ ਨੇਪਾਲ ਫਰਾਰ ਹੋ ਗਿਆ ਪਰ ਹੁਣ ਮੁੜ ਅੰਮ੍ਰਿਤਪਾਲ ਦੇ ਪੰਜਾਬ 'ਚ ਹੋਣ ਦੀ ਸੂਚਨਾ ਦੇ ਆਧਾਰ 'ਤੇ ਪੁਲਿਸ ਵਲੋਂ ਹੁਸ਼ਿਆਰਪੁਰ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਨੂੰ ਲੈ ਕੇ ਅੱਜ ਫਿਰ ਹਾਈ ਕੋਰਟ 'ਚ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਹਾਈ ਕੋਰਟ ਨੇ ਪਟੀਸ਼ਨਕਰਤਾ ਨੂੰ ਕਿਹਾ ਕਿ ਪਹਿਲਾਂ ਸਬੂਤ ਪੇਸ਼ ਕਰੋ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ 'ਚ ਹੈ ।ਪਿਛਲੇ ਦਿਨੀਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਵਲੋਂ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੋਲੋਂ ਵੀ ਪੁੱਛਗਿੱਛ ਕੀਤੀ ਗਈ ।