ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਾਰਿਸ ਪੰਜਾਬ ਦੇ ਮੁੱਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਦੀਪ ਸਿੱਧੂ ਦੀ ਪਹਿਲੀ ਬਰਸੀ 'ਤੇ ਵੱਡਾ ਬਿਆਨ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਨੇ ਦੀਪ ਸਿੱਧੂ ਦੀ ਮੌਤ ਨੂੰ ਸ਼ਹੀਦੀ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਸਰਕਾਰ ਨੇ ਸਾਜਿਸ਼ ਕਰਕੇ ਦੀਪ ਨੂੰ ਸ਼ਹੀਦ ਕੀਤਾ ਹੈ, ਕਈ ਵਾਰ ਸਾਜਿਸ਼ਾਂ ਨੂੰ ਸਮਝਣਾ ਔਖਾ ਹੁੰਦਾ ਹੈ। ਦੱਸ ਦਈਏ ਕਿ ਦੀਪ ਸਿੱਧੂ ਦੀ ਪਹਿਲੀ ਬਰਸੀ ਜਗਰਾਉ ਵਿਖੇ ਮਨਾਈ ਜਾ ਰਹੀ ਹੈ। ਉਨ੍ਹਾਂ ਦੀ ਯਾਦ 'ਚ ਸਮਾਗਮ ਵੀ ਕਰਵਾਇਆ ਗਿਆ। ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਇਸ ਸਮਾਗਮ 'ਚ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਦੀਪ ਸਿੱਧੂ ਦੀ ਇੱਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ। ਜਦੋ ਗੱਡੀ ਹਾਦਸੇ ਦਾ ਸ਼ਿਕਾਰ ਹੋਈ, ਉਸ ਸਮੇ ਰੀਨਾ ਰਾਏ ਵੀ ਦੀਪ ਸਿੱਧੂ ਦੇ ਨਾਲ ਸੀ।ਜਿਸ ਤੋਂ ਬਾਅਦ ਉਸ 'ਤੇ ਲੋਕਾਂ ਵਲੋਂ ਕਈ ਸਵਾਲ ਖੜ੍ਹੇ ਕੀਤੇ ਗਏ ਕਿ ਉਹ ਕਿਵੇਂ ਬੱਚ ਗਈ ।ਦੀਪ ਸਿੱਧੂ ਦਾ ਜਨਮ ਸਾਲ 1984 ਵਿੱਚ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਇਆ ਸੀ। ਦੀਪ ਸਿੱਧੂ ਨੇ ਕਈ ਪੰਜਾਬੀ ਫ਼ਿਲਮਾਂ 'ਚ ਕੰਮ ਵੀ ਕੀਤਾ ਹੈ ਜਿਵੇਂ 'ਰਮਤਾ ਜੋਗੀ' । ਦੀਪ ਸਿੱਧੂ ਕਿਸਾਨੀ ਅੰਦੋਲਨ ਦੌਰਾਨ ਹੀ ਚਰਚਾ ਵੀ ਆਏ ਸੀ।
by jaskamal