by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗੋੜਾ ਹੋਏ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਪੁਲਿਸ ਟੀਮਾਂ ਵਲੋਂ ਲਗਾਤਾਰ ਹੀ ਛਾਪੇਮਾਰੀ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਹੁਣ ਹਰਿਆਣਾ ਛੱਡ ਕੇ ਅੰਮ੍ਰਿਤਪਾਲ ਸਿੰਘ ਦਿੱਲੀ ਪਹੁੰਚ ਗਿਆ । ਜਿੱਥੇ ਪੰਜਾਬ ਪੁਲਿਸ ਤੇ ਦਿੱਲੀ ਪੁਲਿਸ ਵਲੋਂ ਮਿਲ ਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਦੱਸ ਦਈਏ ਕਿ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਅਜਨਾਲਾ ਘਟਨਾ ਤੋਂ ਬਾਅਦ ਹੀ 8 ਜ਼ਿਲ੍ਹਿਆਂ ਦੀ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਸੀ । ਪਿਛਲੇ ਦਿਨੀਂ ਅੰਮ੍ਰਿਤਪਾਲ ਸਿੰਘ ਦੇ ਕਈ ਸਾਥੀਆਂ ਨੂੰ ਪੁਲਿਸ ਨੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ।