by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਵਲੋਂ ਵਕੀਲ ਨੂੰ ਮਿਲਣ ਦੀ ਮੰਗ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਗਈ ਹੈ। ਦੱਸਿਆ ਜਾ ਰਿਹਾ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਤੇ ਦਲਜੀਤ ਕਲਸੀ ਵਲੋਂ ਵਕੀਲ ਨਵਕਿਰਣ ਸਿੰਘ ਰਾਹੀਂ ਪਟੀਸ਼ਨ ਦਾਖ਼ਲ ਕੀਤੀ ਗਈ । ਜਿਸ ਵਿੱਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਉਸ ਨੂੰ ਵਕੀਲ ਨਾਲ ਮਿਲਣ ਨਹੀ ਦੇ ਰਿਹਾ ਹੈ। ਇਸ ਦੇ ਨਾਲ ਅੰਮ੍ਰਿਤਪਾਲ ਵਲੋਂ ਅੰਮ੍ਰਿਤਸਰ DC ਖ਼ਿਲਾਫ਼ ਵੀ ਉਲੰਘਣਾ ਦੀ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ 'ਚ ਕਿਹਾ ਗਿਆ ਕਿ DC ਨੇ ਅਦਾਲਤ ਦੇ ਹੁਕਮ ਦੀ ਪਾਲਣਾ ਨਹੀ ਕੀਤੀ। ਇਸ ਮਾਮਲੇ ਵਿੱਚ ਹੁਣ ਅਗਲੀ ਸੁਣਵਾਈ 13 ਜੁਲਾਈ ਹੋ ਹੋਵੇਗੀ । ਦੱਸ ਦਈਏ ਕਿ ਅੰਮ੍ਰਿਤਪਾਲ ਦੇ ਬਾਕੀ 3 ਸਾਥੀਆਂ ਦੀ ਪਟੀਸ਼ਨ 'ਤੇ ਬਾਅਦ 'ਚ ਸੁਣਵਾਈ ਹੋਵੇਗੀ ।