ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਦੀ ਰਿਹਾਈ ਤੋਂ ਬਾਅਦ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਗਏ। ਇਸ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਪੁਲਿਸ ਨੇ ਇੱਕ ਨਿਰਦੋਸ਼ ਵਿਅਕਤੀ ਨੂੰ ਰਿਹਾਅ ਕੀਤਾ ਹੈ। ਜਿਸ ਨੂੰ ਬਿਨਾਂ ਕਿਸੇ ਮਾਮਲੇ ਤੋਂ ਜੇਲ੍ਹ 'ਚ ਬੰਦ ਕੀਤਾ ਗਿਆ ਸੀ । ਅੰਮ੍ਰਿਤਪਾਲ ਸਿੰਘ ਨੇ ਰਣਜੀਤ ਸਿੰਘ ਢੱਡਰੀਆਂ ਵਾਲੇ ਨੂੰ ਲੈ ਕੇ ਲਿਆ ਕਿ ਮੈ ਉਸ ਨੂੰ ਬੰਦਾ ਨਹੀ ਸਮਝਦਾ..ਉਸ ਨੂੰ ਛੱਡੋ…. ਉਹ ਤਾਂ ਬੰਦਾ ਹੀ ਨਹੀ ਹੈਗਾ।
DGP ਗੌਰਵ ਯਾਦਵ ਵਲੋਂ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਮਾਮਲੇ ਦਰਜ਼ ਕਰਨ ਦੇ ਸੰਕੇਤ ਬਾਰੇ ਅੰਮ੍ਰਿਤਪਾਲ ਸਿੰਘ ਨੇ ਕਿਹਾ ਜੇਕਰ ਕਿਸੇ ਵਿਅਕਤੀ ਨੂੰ ਫਿਰ ਝੂਠੇ ਮਾਮਲੇ 'ਚ ਫਸਾਇਆ ਗਿਆ ਤਾਂ ਜਥੇਬੰਦੀ ਵਲੋਂ ਫਿਰ ਪ੍ਰਦਰਸ਼ਨ ਕੀਤਾ ਜਾਵੇਗਾ । ਜ਼ਿਕਰਯੋਗ ਹੈ ਕਿ ਅਜਨਾਲਾ ਪੁਲਿਸ ਥਾਣੇ ਵਿਖੇ ਬੀਤੀ ਦਿਨੀਂ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਤੂਫ਼ਾਨ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵਿਰੋਧ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਵਲੋਂ ਤੂਫ਼ਾਨ ਸਿੰਘ ਨੂੰ ਰਿਹਾਅ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਪੁਲਿਸ ਦੇ ਕਈ ਅਧਿਕਾਰੀ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ।