by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਅਜਨਾਲਾ ਪੁਲਿਸ ਥਾਣੇ ਬੀਤੀ ਦਿਨੀਂ ਵਾਰਿਸ ਪੰਜਾਬ ਦੇ ਮੁੱਖੀ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਲਵਪ੍ਰੀਤ ਸਿੰਘ ਤੂਫ਼ਾਨ ਗ੍ਰਿਫ਼ਤਾਰੀ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ ਸੀ। ਹੁਣ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਮੈ ਖੁਦ ਨੂੰ ਭਾਰਤ ਦਾ ਨਾਗਰਿਕ ਨਹੀ ਮੰਨਦਾ..... ਪਾਸਪੋਰਟ ਸਿਰਫ਼ ਇੱਕ ਯਾਤਰਾ ਦਸਤਾਵੇਜ਼ ਹੈ ,ਇਹ ਕਿਸੇ ਨੂੰ ਭਾਰਤੀ ਨਹੀ ਬਣਾਉਂਦਾ ਹੈ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅੰਮ੍ਰਿਤ ਸ਼ਾਨ ਨੇ ਬਿਆਨ 'ਚ ਕਿਹਾ ਸੀ ਕਿ ਉਹ ਖਾਲਿਸਤਾਨੀ ਲਹਿਰ ਨੂੰ ਦਬਾ ਦੇਣਗੇ ਤਾਂ ਮੈ ਉਨ੍ਹਾਂ ਨੂੰ ਕਿਹਾ ਸੀ ਕਿ ਇਸ ਦੇ ਨਤੀਜੇ ਭੁਗਤਣੇ ਪੈਣਗੇ ।