ਨਸ਼ੇ ਸਮੇਤ ਫੜੇ ਗਏ ਅਮ੍ਰਿਤਪਾਲ ਸਿੰਘ ਦੇ ਭਰਾ ਨੂੰ ਭੇਜਿਆ ਨਿਆਂਇਕ ਹਿਰਾਸਤ ‘ਚ !

by vikramsehajpal

ਜਲੰਧਰ (ਸਾਹਿਬ) - ਜਲੰਧਰ ਦੀ ਪੁਲਿਸ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਅਤੇ ਦੋ ਹੋਰ ਮੁਲਜ਼ਮਾਂ ਨੂੰ ਕੱਲ੍ਹ ਆਈਸ (ਨਸ਼ੇ) ਸਮੇਤ ਗ੍ਰਿਫਤਾਰ ਕੀਤਾ ਸੀ। ਅੱਜ ਪੁਲੀਸ ਮੁਲਜ਼ਮ ਨੂੰ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਲੈ ਕੇ ਗਈ। ਜਿੱਥੇ ਮੈਡੀਕਲ ਜਾਂਚ ਤੋਂ ਬਾਅਦ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਪੁਲਿਸ ਵੱਲੋਂ 10 ਦਿਨ ਦਾ ਰਿਮਾਂਡ ਮੰਗਿਆ ਗਿਆ ਪਰ ਅਦਾਲਤ ਵੱਲੋਂ ਰਿਮਾਂਡ ਨਾ ਦਿੰਦੇ ਹੋਏ ਦੋਵਾਂ ਮੁਲਜ਼ਮਾਂ ਹਰਪ੍ਰੀਤ ਸਿੰਘ ਅਤੇ ਲਵਪ੍ਰੀਤ ਨੂੰ 14 ਦਿਨ ਦੇ ਨਿਆਂਇਕ ਹਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਕੋਲੋਂ 4 ਗ੍ਰਾਮ ਆਇਸ ਡਰੱਗ ਬਰਾਮਦ ਕੀਤੀ ਗਈ ਹੈ। ਹਰਪ੍ਰੀਤ ਕੋਲੋਂ ਬਰਾਮਦ ਹੋਇਆ ਨਸ਼ੀਲਾ ਪਦਾਰਥ ਮੈਥਾਮਫੇਟਾਮਾਈਨ ਦੱਸਿਆ ਜਾਂਦਾ ਹੈ। ਇਸ ਤੋਂ ਬਾਅਦ ਦੇਰ ਰਾਤ ਉਸ ਦਾ ਮੈਡੀਕਲ ਵੀ ਕਰਵਾਇਆ ਗਿਆ।

ਐਸਐਸਪੀ ਅੰਕੁਰ ਗੁਪਤਾ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਤਹਿਤ ਪਿਛਲੇ ਤਿੰਨ ਹਫ਼ਤਿਆਂ ਤੋਂ ਕੁਝ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਕੁਝ ਵਿਅਕਤੀਆਂ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਦਸਣਯੋਗ ਹੈ ਕਿ ਐਸਐਸਪੀ ਅੰਕੁਰ ਗੁਪਤਾ ਨੇ ਅੱਗੇ ਦੱਸਿਆ ਕਿ ਕੱਲ੍ਹ ਦੇਰ ਰਾਤ ਫਿਲੌਰ ਤੋਂ ਜਲੰਧਰ ਨੂੰ ਆਉਂਦੇ ਸਮੇਂ ਉਕਤ ਵਿਅਕਤੀ ਨੇ ਸੜਕ ਕਿਨਾਰੇ ਇੱਕ ਕਰੈਟਾ ਗੱਡੀ ਜਿਸ ਦੀ ਅ੍ੰਮ੍ਰਿਤਸਰ ਨੰਬਰ ਪਲੇਟ ਪੀ ਬੀ 02 ਸੀਐਕਸ 3808 ਸੀ। ਜਿਸ ਦੇ ਸ਼ੀਸ਼ੇ ਵੀ ਕਾਲੇ ਸਨ ਅਤੇ ਇੱਕ ਜਾਲ ਵੀ ਸੀ। ਚੈਕਿੰਗ ਦੌਰਾਨ ਗੱਡੀ ਵਿੱਚ ਦੋ ਵਿਅਕਤੀ ਮੌਜੂਦ ਸਨ।

ਜਿਸ ਤੋਂ ਬਾਅਦ ਉਨ੍ਹਾਂ ਦੀ ਟੀਮ ਨੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ। ਸੀਨੀਅਰ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਜਦੋਂ ਗੱਡੀ ਦੀ ਚੈਕਿੰਗ ਕੀਤੀ ਤਾਂ ਗੱਡੀ ’ਚੋਂ 4 ਗ੍ਰਾਮ ਆਈਸ ਡਰੱਗ ਬਰਾਮਦ ਹੋਈ। ਇਸ ਦੇ ਨਾਲ ਹੀ 2 ਫੋਨ ਵੀ ਬਰਾਮਦ ਹੋਏ ਹਨ।