by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤ ਸਰਕਾਰ ਨੇ ਦੇਸ਼ ਵਿੱਚ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਹੈ। ਟਵਿੱਟਰ 'ਤੇ ਹੁਣ ਤੱਕ ਅੰਮ੍ਰਿਤਪਾਲ ਸਿੰਘ ਦੇ ਕਰੀਬ 11,000 ਫਾਲੋਅਰਜ਼ ਹਨ। ਦੱਸ ਦਈਏ ਕਿ ਕਈ ਆਗੂਆਂ ਵਲੋਂ ਅੰਮ੍ਰਿਤਪਾਲ ਸਿੰਘ ਤੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ । ਇਸ ਮੰਗ ਦੇ ਜਵਾਬ 'ਚ ਹੀ ਭਾਰਤ ਸਰਕਾਰ ਨੇ ਉਸ ਦੇ ਖਾਤੇ ਨੂੰ ਬੰਦ ਕਰ ਦਿੱਤਾ ਹੈ।
ਅੰਮ੍ਰਿਤਪਾਲ ਸਿੰਘ ਕਿਸਾਨੀ ਅੰਦੋਲਨ ਦੌਰਾਨ ਲਾਲ ਕਿਲ੍ਹੇ 'ਤੇ ਸਿੱਖ ਪੰਥ ਦਾ ਝੰਡਾ ਲਹਿਰਾਉਣ ਨੂੰ ਲੈ ਕੇ ਚਰਚਾ ਵਿੱਚ ਆਇਆ ਸੀ । ਇਸ ਘਟਨਾ ਤੋਂ ਬਾਅਦ ਇਸ ਦੀ ਕਾਫੀ ਆਲੋਚਨਾ ਵੀ ਹੋਈ ਸੀ। ਜ਼ਿਕਰਯੋਗ ਹੈ ਕਿ ਅਦਾਕਾਰ ਦੀਪ ਸਿੱਧੂ ਨੇ 2021 ਵਿੱਚ ਵਾਰਿਸ ਪੰਜਾਬ ਦੀ ਨੀਂਹ ਰੱਖੀ ਸੀ। ਜਿਸ ਦਾ ਹੁਣ ਅੰਮ੍ਰਿਤਪਾਲ ਸਿੰਘ ਮੁੱਖੀ ਹੈ। ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਰਾਜਾ ਵੜਿੰਗ ਨੇ ਵੀ ਪੰਜਾਬ ਦੇ DGP ਗੌਰਵ ਯਾਦਵ ਨੂੰ ਪੱਤਰ ਲਿਖ ਕੇ ਜਾਂਚ ਦੀ ਮੰਗ ਕੀਤੀ ਹੈ।