ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗੋੜਾ ਹੋਏ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਪੁਲਿਸ ਟੀਮਾਂ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਬੀਤੀ ਦਿਨੀਂ ਅੰਮ੍ਰਿਤਪਾਲ ਸਿੰਘ ਨੇ Live ਹੋਏ ਕੇ ਕਈ ਵੱਡੇ ਖੁਲਾਸੇ ਕੀਤੇ ਹਨ। ਅੰਮ੍ਰਿਤਪਾਲ ਨੇ ਵੀਡੀਓ 'ਚ ਕਿਹਾ ਕਿ ਮੇਰੇ ਕਈ ਸਾਥੀਆਂ ਨੋ ਨਾਜਾਇਜ਼ ਗ੍ਰਿਫ਼ਤਾਰ ਕੀਤਾ ਗਿਆ ਪਰ ਵਾਹਿਗੁਰੂ ਜੀ ਦੀ ਮੇਹਰ ਨਾਲ ਮੈ ਸੁਰੱਖਿਅਤ ਹਾਂ। ਮੈ ਨਾ ਪਹਿਲਾਂ ਗ੍ਰਿਫ਼ਤਾਰੀ ਤੋਂ ਡਰਦਾ ਸੀ ਤੇ ਨਾ ਹੁਣ ਡਰਦਾ ਹਾਂ। ਹੁਣ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਅੰਮ੍ਰਿਤਪਾਲ ਦਾ ਪਰਿਵਾਰ ਘਰੋਂ ਤੋਂ ਚਲਾ ਗਿਆ ਹੈ। ਪਹਿਲਾਂ ਉਸ ਦੇ ਪਰਿਵਾਰਿਕ ਮੈਬਰ ਘਰ 'ਚ ਮੌਜੂਦ ਸੀ ਪਰ ਹੁਣ ਘਰ ਵਿੱਚ ਕੋਈ ਵੀ ਮੈਬਰ ਨਜ਼ਰ ਨਹੀਂ ਆ ਰਿਹਾ।
ਪੁਲਿਸ ਸੂਤਰਾਂ ਅਨੁਸਾਰ ਪੁਲਿਸ ਨੂੰ ਅਨੁਸਾਰ ਅੰਮ੍ਰਿਤਪਾਲ ਦੀ ਇਹ ਵੀਡੀਓ 3 ਦਿਨ ਪੁਰਾਣੀ ਉਤਰਾਖੰਡ ਜਾਂ ਯੂਪੀ ਦੇ ਕਿਸੇ ਸਥਾਨ 'ਤੇ ਬਣਾਈ ਹੋ ਸਕਦੀ ਹੈ। ਫਿਲਹਾਲ ਇਸ ਬਾਰੇ ਕੋਈ ਜਾਣਕਾਰੀ ਨਹੀ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅਮਿਤ ਸ਼ਾਹ ਨੇ ਕਿਹਾ ਪੰਜਾਬ ਸਰਕਾਰ ਜੋ ਵੀ ਕਦਮ ਚੁੱਕਣਾ ਚਾਹੀਦੀ ਹੈ…. ਉਸ ਵਿੱਚ ਕੇਂਦਰ ਸਰਕਾਰ ਨਾਲ ਹੈ ਕਿਉਕਿ ਇਹ ਮਾਮਲਾਹੁਣ ਦੇਸ਼ ਦਾ ਹੈ ,ਸਿਆਸਤ ਦਾ ਨਹੀਂ। ਅਜਨਾਲਾ ਘਟਨਾ ਤੋਂ ਬਾਅਦ ਕਈ ਜ਼ਿਲ੍ਹਿਆਂ ਦੀ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸਖ਼ਤ ਕਰਾਵੀ ਕੀਤੀ ਗਈ ਸੀ। ਇਸ ਕਾਰਵਾਈ ਦੌਰਾਨ ਪੁਲਿਸ ਨੇ ਕਾਫਲੇ ਨੂੰ ਘੇਰ ਉਸ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਸੀ। ਦੱਸ ਦਈਏ ਕਿ ਅੱਜ ਪੁਲਿਸ ਨੇ 360 ਗ੍ਰਿਫ਼ਤਾਰ ਕੀਤੇ ਸਿੱਖ ਨੌਜਵਾਨਾਂ 'ਚੋ 348 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਹੈ ।