ਅੰਮ੍ਰਿਤਸਰ (ਨੇਹਾ): ਅੰਮ੍ਰਿਤਸਰ ਦੇ ਸਰਹੱਦੀ ਪਿੰਡ ਕੱਕੜ 'ਚ ਬੀ.ਐੱਸ.ਐੱਫ ਦੇ ਜਵਾਨਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਚੋਣਾਂ ਤੋਂ ਇਕ ਦਿਨ ਬਾਅਦ ਇਕ ਤਸਕਰ ਦੇ ਘਰ ਛਾਪਾ ਮਾਰ ਕੇ 2 ਕਰੋੜ ਰੁਪਏ ਜ਼ਬਤ ਕੀਤੇ ਹਨ। ਬੀਐਸਐਫ ਵੱਲੋਂ ਮਿਲੀ ਸੂਚਨਾ ਤੋਂ ਬਾਅਦ ਪੰਜਾਬ ਪੁਲਿਸ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ। ਅੰਮ੍ਰਿਤਸਰ ਦੀ ਸਰਹੱਦ ਨਾਲ ਲੱਗਦੇ ਕੱਕੜ ਪਿੰਡ ਵਿੱਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਬੀਐਸਐਫ ਅਧਿਕਾਰੀਆਂ ਮੁਤਾਬਕ ਇਨਪੁਟ ਮਿਲਣ ਤੋਂ ਬਾਅਦ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਸ਼ੱਕੀ ਤਸਕਰ ਦੇ ਘਰ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਉਸ ਦੇ ਘਰੋਂ ਕਰੀਬ 2 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਅੱਗੇ ਕਰੰਸੀ ਦੀ ਗਿਣਤੀ ਅਤੇ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਬੀਐਸਐਫ ਅਧਿਕਾਰੀਆਂ ਅਨੁਸਾਰ ਇਹ ਬਰਾਮਦਗੀ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਖ਼ਤਮ ਕਰਨ ਲਈ ਫੋਰਸ ਦੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਇਸ ਤੋਂ ਪਹਿਲਾਂ ਵੀ ਇਨ੍ਹਾਂ ਮੁਲਜ਼ਮਾਂ ਨੇ ਅਜਿਹੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਸੀ। ਜਿੱਥੇ ਬੀ.ਐਸ.ਐਫ ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਸਰਹੱਦੀ ਪਿੰਡਾਂ ਰੋਡਾ ਵਾਲਾ ਖੁਰਦ ਅਤੇ ਰਤਨ ਖੁਰਦ ਵਿੱਚ ਸਵੇਰੇ ਦੋ ਡਰੋਨਾਂ ਨੂੰ ਕਾਬੂ ਕੀਤਾ ਸੀ, ਜਿਸ ਦੇ ਨਾਲ ਇੱਕ ਪੈਕਟ ਹੈਰੋਇਨ ਵੀ ਬਰਾਮਦ ਹੋਈ ਸੀ। ਜ਼ਬਤ ਕੀਤੀ ਗਈ ਹੈਰੋਇਨ ਦੀ ਕੀਮਤ ਕਰੀਬ 6 ਕਰੋੜ ਰੁਪਏ ਹੈ।