by vikramsehajpal
ਅੰਮ੍ਰਿਤਸਰ (ਦੇਵ ਇੰਦਰਜੀਤ) : ਸਾਬਕਾ ਮੰਤਰੀ ਤੇ ਭਾਜਪਾ ਦੇ ਸਾਬਕਾ ਆਗੂ ਅਨਿਲ ਜੋਸ਼ੀ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਣ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਅਨਿਲ ਜੋਸ਼ੀ ਦੇ ਨਾਲ ਭਾਜਪਾ ਦੇ ਹੋਰ ਵੀ ਕਈ ਵੱਡੇ ਆਗੂ ਅਕਾਲੀ ਦਲ 'ਚ ਸ਼ਾਮਲ ਹੋਣਗੇ। ਅਨਿਲ ਜੋਸ਼ੀ ਦੇ ਨਜ਼ਦੀਕੀ ਸੂਤਰਾਂ ਦਾ ਕਹਿਣਾ ਹੈ ਕਿ ਜੋਸ਼ੀ ਨੇ ਅਕਾਲੀ ਦਲ 'ਚ ਸ਼ਾਮਲ ਹੋਣ ਦਾ ਮਨ ਬਣਾ ਲਿਆ ਹੈ ਅਤੇ ਉਨ੍ਹਾਂ ਦੀ ਇਸ ਸਬੰਧੀ ਅਕਾਲੀ ਦਲ ਨਾਲ ਗੱਲਬਾਤ ਵੀ ਹੋ ਚੁੱਕੀ ਹੈ।
ਪੰਜਾਬ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਜੁਲਾਈ ਮਹੀਨੇ 'ਚ ਭਾਜਪਾ ਨੇ ਪਾਰਟੀ 'ਚੋਂ 6 ਸਾਲਾਂ ਲਈ ਬਾਹਰ ਕੱਢ ਦਿੱਤਾ ਸੀ। ਭਾਜਪਾ ਦਾ ਕਹਿਣਾ ਸੀ ਕਿ ਅਨਿਲ ਜੋਸ਼ੀ ਲਗਾਤਾਰ ਕਿਸਾਨਾਂ ਦੇ ਮਸਲੇ 'ਤੇ ਬੋਲ ਰਹੇ ਸਨ ਅਤੇ ਕਹਿ ਰਹੇ ਸਨ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਹੋਰ ਆਗੂ ਕਿਸਾਨਾਂ ਦੀ ਆਵਾਜ਼ ਨੂੰ ਪਾਰਟੀ ਹਾਈਕਮਾਨ ਤੱਕ ਸਹੀ ਢੰਗ ਨਾਲ ਨਹੀਂ ਪਹੁੰਚਾ ਰਹੇ, ਜਿਸ ਤੋਂ ਬਾਅਦ ਪਾਰਟੀ ਵੱਲੋਂ ਉਕਤ ਫ਼ੈਸਲਾ ਲਿਆ ਗਿਆ ਸੀ।