by jaskamal
ਨਿਊਜ਼ ਡੈਸਕ : ਬਿਆਸ ਰੇਲਵੇ ਟਰੈਕ 'ਤੇ ਕਿਸਾਨਾਂ ਨੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ ਤੇ ਰੇਲਵੇ ਟਰੈਕ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਗਿਆ ਹੈ। ਇਸ ਪ੍ਰਦਰਸ਼ਨ ਦੇ ਚੱਲਦੇ ਸ਼ਤਾਬਦੀ ਸਮੇਤ ਕਰੀਬ ਅੱਧਾ ਦਰਜਨ ਟਰੇਨਾਂ ਪ੍ਰਭਾਵਿਤ ਹੋਈਆਂ ਹਨ। ਜਾਣਕਾਰੀ ਮੁਤਾਬਕ ਮੌਜੂਦਾ ਸੰਘਰਸ਼ ਕਮੇਟੀ ਪੰਜਾਬ ਦੇ ਕਰੀਬ 200 ਕਿਸਾਨਾਂ ਨੇ ਬਿਆਸ ਸਟੇਸ਼ਨ ਦੇ ਰੇਲਵੇ ਟਰੈਕ ਨੂੰ ਜਾਮ ਕਰ ਦਿੱਤਾ ਹੈ।
ਗੰਨਾ ਕਿਸਾਨਾਂ ਨੇ ਮਿੱਲਾਂ ਤੋਂ ਗੰਨੇ ਦੀ ਰਕਮ ਨਾ ਮਿਲਣ ਕਾਰਨ ਸਰਕਾਰ ਵਿਰੁੱਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਨੇ ਰੇਲਵੇ ਟਰੈਕ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਹੈ, ਜਿਸ ਕਾਰਨ ਟਰੇਨਾਂ ਦੀ ਆਵਾਜਾਈ ਰੁਕ ਗਈ ਹੈ। ਇਸ ਦੇ ਚੱਲਦਿਆਂ ਸ਼ਤਾਬਦੀ ਐਕਸਪ੍ਰੈੱਸ ਸਮੇਤ ਕਰੀਬ ਅੱਧਾ ਦਰਜਨ ਟਰੇਨਾਂ ਪ੍ਰਭਾਵਿਤ ਹੋਈਆਂ ਹਨ।