by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ ਤੋਂ ਸ਼ਰਮਨਾਕ ਘਟਨਾ ਸਾਹਮਣੇ ਆਇਆ ਹੈ ,ਜਿੱਥੇ 18 ਸਾਲਾਂ ਕੁੜੀ ਨੂੰ ਹਵਸ ਦਾ ਸ਼ਿਕਾਰ ਬਣਾਇਆ ਗਿਆ । ਦੋਸ਼ੀ ਨੇ ਕੁੜੀ ਦੇ ਮੂੰਹ 'ਤੇ ਰੁਮਾਲ ਰੱਖ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ । ਕੁੜੀ ਦੀ ਸਿਹਤ ਖਰਾਬ ਹੋਣ 'ਤੇ ਪਰਿਵਾਰਿਕ ਮੈਬਰਾਂ ਨੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ, ਉੱਥੇ ਬਲਾਤਕਾਰ ਬਾਰੇ ਪਤਾ ਲਗਾ। ਜਿਸ ਤੋਂ ਬਾਅਦ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੀੜਤਾ ਨੇ ਸ਼ਿਕਾਇਤ ਵਿੱਚ ਕਿਹਾ ਕਿ ਦੇਰ ਰਾਤ ਉਹ ਕਮਰੇ 'ਚ ਸੌਂ ਰਹੀ ਸੀ। ਦੋਸ਼ੀ ਜਰਨੈਲ ਸਿੰਘ ਅਚਾਨਕ ਉਸ ਦੇ ਕਮਰੇ 'ਚ ਆਇਆ ਤੇ ਕਮਰੇ ਨੂੰ ਅੰਦਰੋਂ ਤਾਲਾ ਲਗਾ ਕੇ ਉਸ ਦੇ ਮੂੰਹ ਤੇ ਰੁਮਾਲ ਬੰਨ੍ਹ ਦਿੱਤਾ। ਇਸ ਤੋਂ ਬਾਅਦ ਦੋਸ਼ੀ ਨੇ ਉਸ ਨਾਲ ਬਲਾਤਕਾਰ ਕੀਤਾ । ਪੁਲਿਸ ਵਲੋਂ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ ।