by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਿਦੇਸ਼ 'ਚ ਬੈਠੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਕੁਝ ਸ਼ਰਾਰਤੀ ਅਨਸਰਾਂ ਵਲੋਂ ਮਲੋਟ ਸ੍ਰੀ ਮੁਕਤਸਰ ਸਾਹਿਬ ਹਾਈਵੇ 'ਤੇ ਸਥਿਤ ਬਲਾਕ ਪੰਚਾਇਤ ਤੇ ਵਿਕਾਸ ਦਫਤਰ ਮਲੋਟ ਦੀ ਕੰਮਲੈਕਸ ਅੰਦਰ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖੇ ਗਏ ਹਨ । ਪੰਚਾਇਤ ਅਫਸਰ ਗੁਰਮੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਹ ਨਾਅਰਿਆਂ ਨੂੰ ਪਹਿਲੇ ਦੇਖਿਆ ਗਿਆ ਪਰ ਪੁਲਿਸ ਨੇ ਕਿਸੇ ਵੀ ਵਿਅਕਤੀ ਨੂੰ ਤਸਵੀਰ ਨਹੀ ਖਿੱਚਣ ਦਿੱਤੀ। ਦੱਸਿਆ ਜਾ ਰਿਹਾ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦਫਤਰ ਸਰਾਫ ਸਮੇਤ ਪੱਤਰਕਾਰਾਂ ਨੂੰ ਅੰਦਰ ਆਉਣ ਤੋਂ ਰੋਕਿਆ। ਫਿਲਹਾਲ ਪੁਲਿਸ ਕਰਮਚਾਰੀਆਂ ਨੇ ਖਾਲਿਸਤਾਨੀ ਨਾਅਰਿਆਂ ਨੂੰ ਹਟਾ ਦਿੱਤਾ। ਇਸ ਮਾਮਲੇ ਨੂੰ ਲੈ ਕੇ ਜਦੋ ਪੁਲਿਸ ਅਧਿਕਾਰੀਆਂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ ।