by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਬੁਲ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਥੇ ਮਸਜਿਦ ਵਿੱਚ ਨਮਾਜ਼ ਦੌਰਾਨ ਭਿਆਨਕ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ ਦੌਰਾਨ 20 ਲੋਕਾਂ ਦੀ ਮੌਤ ਹੋ ਗਈ ਹੈ। ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਖੈਰ ਇਲਾਕੇ ਵਿੱਚ ਇਕ ਮਸਜਿਦ ਵਿੱਚ ਬੰਬ ਧਮਾਕੇ ਵਿੱਚ 20 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵੱਧ ਲੋਕ ਜਖਮੀ ਹੋ ਗਏ ਹਨ।
ਇਸ ਧਮਾਕੇ ਦੌਰਾਨ ਆਸ ਪਾਸ ਦੀਆਂ ਕਿ ਇਮਾਰਤਾਂ ਦੇ ਸ਼ੀਸ਼ੇ ਵੀ ਟੁੱਟ ਗਏ ਹਨ। ਸੁਰੱਖਿਆ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਕਾਬੁਲ ਵਿੱਚ ਇਕ ਮਸਜਿਦ ਵਿੱਚ ਭਿਆਨਕ ਧਮਾਕਾ ਹੋਇਆ। ਇਸ ਧਮਾਕੇ ਦੌਰਾਨ ਕਾਫੀ ਨੁਕਸਾਨ ਵੀ ਹੋਇਆ ਹੈ। ਫਿਲਹਾਲ ਧਮਾਕੇ ਦੌਰਾਨ ਮਰਨ ਵਾਲਿਆਂ ਦੀ ਗਿਣਤੀ ਹਾਲੇ ਸਪਸ਼ਟ ਨਹੀਂ ਹੋਈ ਹੈ। ਇਸ ਧਮਾਕੇ 'ਚ 50 ਤੋਂ ਵੱਧ ਲੋਕ ਜਖਮੀ ਹੋ ਗਏ ਹਨ। ਜਖਮੀਆਂ ਨੂੰ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ।