ਪੰਜਾਬ ਵਿਧਾਨ ਸਭਾ ‘ਚ ਅਹਿਮ ਬਿੱਲ ਪਾਸ, ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ

by jaskamal

ਪੱਤਰ ਪ੍ਰੇਰਕ : ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਦੌਰਾਨ 3 ਬਿੱਲ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਵਿੱਤ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਸੰਪਤੀ ਟਰਾਂਸਫਰ ਪੰਜਾਬ ਸੋਧ ਬਿੱਲ-2023 ਅਤੇ ਰਜਿਸਟ੍ਰੇਸ਼ਨ ਪੰਜਾਬ ਸੋਧ ਬਿੱਲ-2023 ਪੇਸ਼ ਕੀਤਾ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

ਇਸ ਤੋਂ ਬਾਅਦ ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਪੰਜਾਬ ਕੈਨਾਲ ਐਂਡ ਡਰੇਨੇਜ ਬਿੱਲ-2023 ਪੇਸ਼ ਕੀਤਾ। ਇਸ ਬਿੱਲ ਨੂੰ ਵੀ ਸਦਨ ਵਿੱਚ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਜਿੱਥੇ ਕਾਂਗਰਸ ਨੇ ਇਨ੍ਹਾਂ ਬਿੱਲਾਂ ਦਾ ਬਾਈਕਾਟ ਕੀਤਾ ਅਤੇ ਸਦਨ ਤੋਂ ਵਾਕਆਊਟ ਕਰ ਦਿੱਤਾ, ਉਥੇ ਅਕਾਲੀ ਦਲ ਨੇ ਇਨ੍ਹਾਂ ਬਿੱਲਾਂ ਦੀ ਹਾਮੀ ਭਰੀ।

ਅਕਾਲੀ ਵਿਧਾਇਕ ਡਾ: ਸੁੱਖੀ ਨੇ ਕਿਹਾ ਕਿ ਇਹ ਬਿੱਲ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਬਹੁਤ ਜ਼ਰੂਰੀ ਹਨ ਕਿਉਂਕਿ ਪੰਜਾਬ ਸਿਰ ਬਹੁਤ ਵੱਡਾ ਕਰਜ਼ਾ ਹੈ ਅਤੇ ਅਕਾਲੀ ਦਲ ਇਨ੍ਹਾਂ ਬਿੱਲਾਂ ਲਈ ਸਹਿਮਤੀ ਦੇ ਰਿਹਾ ਹੈ ਤਾਂ ਜੋ ਕਿਸੇ ਤਰ੍ਹਾਂ ਪੰਜਾਬ ਦਾ ਕਰਜ਼ਾ ਘਟਾਇਆ ਜਾ ਸਕੇ | ਇਸ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ।