ਪੱਤਰ ਪ੍ਰੇਰਕ : ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਅੱਜ ਇੱਕ ਅਹਿਮ ਮੀਟਿੰਗ ਹੋਈ। ਇਹ ਮੀਟਿੰਗ ਪੰਜਾਬ ਦੇ ਸੀ.ਐਮ. ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਸਮਰਥਨ ਕਰਨ ਦੀ ਗੱਲ ਕੀਤੀ ਅਤੇ ਕੇਂਦਰ ਸਰਕਾਰ 'ਤੇ ਵੀ ਨਿਸ਼ਾਨਾ ਸਾਧਿਆ।
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦੀ ਰਿਹਾਇ 'ਤੇ ਸੀ.ਐਮ. ਭਗਵੰਤ ਮਾਨ ਨੇ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸਾਰੇ ਵਿਧਾਇਕ ਮੌਜੂਦ ਸਨ। ਇਸ ਮੀਟਿੰਗ ਦੌਰਾਨ ਸੀ.ਐਮ. ਮਾਨ ਨੇ ਸਾਰਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪੂਰੀ ਪਾਰਟੀ ਇਸ ਸਮੇਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਚਟਾਨ ਵਾਂਗ ਖੜ੍ਹੀ ਹੈ। ਕੇਜਰੀਵਾਲ ਦਾ ਅੰਤ ਤੱਕ ਉਨ੍ਹਾਂ ਅਤੇ ਉਨ੍ਹਾਂ ਦੀ ਪਾਰਟੀ ਦਾ ਪੂਰਾ ਸਮਰਥਨ ਰਹੇਗਾ।
ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤਾਨਾਸ਼ਾਹ ਵਾਂਗ ਕੰਮ ਕਰਦੀ ਹੈ। ਉਨ੍ਹਾਂ ਦੀ ਤਾਨਾਸ਼ਾਹੀ ਨੂੰ ਲੋਕ ਸਭਾ ਚੋਣਾਂ ਵਿੱਚ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਉਨ੍ਹਾਂ 31 ਮਾਰਚ ਦੀ ਦਿੱਲੀ ਰੈਲੀ ਬਾਰੇ ਵੀ ਚਰਚਾ ਕੀਤੀ।