ਅੰਮ੍ਰਿਤਸਰ (ਦੇਵ ਇੰਦਰਜੀਤ) : ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਜੋਸ਼ੀ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਸੀ।ਭਾਜਪਾ ਪ੍ਰਧਾਨ ਵਲੋਂ ਜਾਰੀ ਨੋਟਿਸ ਦਾ ਬੀਤੇ ਦਿਨੀਂ ਜਵਾਬ ਦਿੰਦਿਆਂ ਜੋਸ਼ੀ ਨੇ ਆਖਿਆ ਸੀ ਕਿ ਕੀ ਕਿਸਾਨਾਂ ਦੇ ਮਸਲੇ ਚੁੱਕਣਾ ਗ਼ਲਤ ਹੈ। ਇਸ ਦੇ ਨਾਲ ਹੀ ਜੋਸ਼ੀ ਨੇ ਇਹ ਵੀ ਆਖਿਆ ਸੀ ਕਿ ਉਨ੍ਹਾਂ ਨੂੰ ਪਾਰਟੀ ’ਚੋਂ ਕੱਢਣ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਅੱਜ ਉਨ੍ਹਾਂ ਨੂੰ ਛੇ ਸਾਲਾਂ ਲਈ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ।
ਕਿਸਾਨਾਂ ਦੇ ਹੱਕ ਵਿਚ ਬੋਲਣ ਵਾਲੇ ਪੰਜਾਬ ਦੇ ਸਾਬਕਾ ਮੰਤਰੀ ਤੇ ਵਿਧਾਇਕ ਅਨਿਲ ਜੋਸ਼ੀ ਨੂੰ ਭਾਜਪਾ ਨੇ ਪਾਰਟੀ ’ਚੋਂ ਬਾਹਰ ਕੱਢ ਦਿੱਤਾ ਹੈ। ਭਾਜਪਾ ਨੇ ਅਨਿਲ ਜੋਸ਼ੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਛੇ ਸਾਲ ਲਈ ਪਾਰਟੀ ’ਚੋਂ ਬਾਹਰ ਕੱਢ ਦਿੱਤਾ ਹੈ। ਅਨਿਲ ਜੋਸ਼ੀ ਲਗਾਤਾਰ ਕਿਸਾਨਾਂ ਦੇ ਮਸਲੇ ’ਤੇ ਬੋਲ ਰਹੇ ਸਨ ਅਤੇ ਇਹ ਆਖ ਰਹੇ ਸਨ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਹੋਰ ਆਗੂ ਕਿਸਾਨਾਂ ਦੀ ਆਵਾਜ਼ ਨੂੰ ਪਾਰਟੀ ਹਾਈਕਮਾਨ ਤਕ ਸਹੀ ਢੰਗ ਨਾਲ ਨਹੀਂ ਪਹੁੰਚਾ ਸਕੇ ਹਨ।