by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੇ ਮਰਨ ਤੋਂ ਬਾਅਦ ਪਾਕਿਸਤਾਨ ਵਲੋਂ 'ਵਾਰਿਸ ਸ਼ਾਹ ਇੰਟ੍ਰਨੈਸ਼ਨਲ ਐਵਾਰਡ' ਦੇਣ ਦਾ ਐਲਾਨ ਕੀਤਾ ਗਿਆ ਹੈ ਪਰ ਪੰਜਾਬੀ ਵਿਰਸਾ ਪਾਕਿਸਤਾਨ ਵਲੋਂ ਇਹ ਐਵਾਰਡ ਸਿੱਧੂ ਮੂਸੇਵਾਲਾ ਨੂੰ ਦਿੱਤਾ ਜਾ ਰਿਹਾ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਕਤਲ ਮਾਨਸਾ 'ਚ ਕੁਝ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਅੱਜ ਵੀ ਉਨ੍ਹਾਂ ਦੇ ਗੀਤ ਟ੍ਰੈਡੀਗ 'ਚ ਚੱਲ ਰਹੇ ਹਨ। ਪਾਕਿਸਤਾਨ 'ਚ ਮੂਸੇਵਾਲਾ ਦੇ ਮਿਊਜ਼ਿਕ ਇੰਡਸਟਰੀ ਨੂੰ ਯੋਗਦਾਨ ਲਈ ਸਭ ਤੋਂ ਉੱਚ ਸਨਮਾਨ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬੀਅਤ ਨਾਂ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਸਾਂਝੀ ਕੀਤੀ ਹੈ।