550 ਸਾਲਾਂ ਪ੍ਰਕਾਸ਼ ਪੁਰਬ ਮਨਾਉਣ ਲਈ 2 ਲੱਖ ਡਾਲਰ ਦੇਣ ਦਾ ਐਲਾਨ

by

ਸਿਡਨੀ (Vikram Sehajpal) : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਵਿੱਚ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਬੜੀ ਸ਼ਰਧਾ ਨਾਲ਼ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਦੇ ਮੱਦੇਨਜ਼ਰ ਆਸਟ੍ਰੇਲੀਆ ਦੇ ਸੂਬੇ ਵਿਕਟੋਰੀਆ ਦੇ ਪ੍ਰੀਮੀਅਰ ਡੈਨੀਅਲ ਐਡਰਿਉ ਨੇ ਦੋ ਲੱਖ ਡਾਲਰ (ਇੱਕ ਕਰੋੜ ਰੁਪਇਆ) ਦੇਣ ਦਾ ਐਲਾਨ ਕੀਤਾ ਹੈ।ਡੈਨੀਅਲ ਨੇ ਵਿਕਟੋਰੀਆ ਦੀ ਪਾਰਲੀਮੈਂਟ ਵਿੱਚ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਦੀ ਭਲਾਈ ਜੋ ਕਾਰਜ ਕੀਤੇ ਹਨ ਉਹ ਰਹਿੰਦੀ ਦੁਨੀਆਂ ਤੱਕ ਯਾਦ ਕੀਤੇ ਜਾਣਗੇ।

ਇਸ ਦੌਰਾਨ ਉਨ੍ਹਾਂ ਨੇ ਆਸਟ੍ਰੇਲੀਆ ਦੇ ਵਿਕਾਸ ਵਿੱਚ ਸਿੱਖਾਂ ਦੇ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ ਹੈ।ਦੱਸ ਦਈਏ ਕਿ ਜਿੱਥੇ ਵੀ ਸਿੱਖ ਵਸਦੇ ਨੇ ਉਨ੍ਹਾਂ ਨੇ ਗੁਰੂ ਨਾਨਕ ਦਾ ਪ੍ਰਕਾਸ਼ ਪੁਰਬ ਮਨਾਉਣ ਦੀਆਂ ਤਿਆਰੀਆਂ ਕਰ ਲਈਆਂ ਹਨ। ਇਸ ਤਹਿਤ ਆਸਟ੍ਰੇਲੀਆ ਵਿੱਚ ਵੀ ਨਾਨਕ ਨਾਮ ਲੇਵਾ ਸੰਗਤਾਂ ਨੇ ਗੁਰੂ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਕਈ ਪ੍ਰੋਗਰਾਮ ਉਲੀਕੇ ਹੋਏ ਹਨ।