by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਸਿਆਸੀ ਆਗੂਆਂ ਦੀ ਸੁਰੱਖਿਆ 'ਚ ਕਟੌਤੀ ਕਰਨ ਮਗਰੋਂ ਹੁਣ VIP ਕਲਚਰ 'ਤੇ ਇਕ ਹੋਰ ਵੱਡਾ ਐਕਸ਼ਨ ਲਿਆ ਗਿਆ ਹੈ। ਹੁਣ ਪੰਜਾਬ ਸਰਕਾਰ ਨੇ ਜੇਲ੍ਹਾਂ ਵਿੱਚ ਵੀ. ਆਈ. ਪੀ. ਕਲਚਰ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਵੀ. ਆਈ. ਪੀ. ਸੈੱਲ ਖ਼ਤਮ ਕਰ ਦਿੱਤੇ ਗਏ ਹਨ। ਜੇਲ੍ਹਾਂ 'ਚ ਮਿਲੇ ਮੋਬਾਈਲਾਂ ਨੂੰ ਲੈ ਕੇ ਵੀ ਸਰਕਾਰ ਦਾ ਸਖ਼ਤ ਰੁਖ਼ ਹੈ, ਜਿਸ ਕਾਰਨ ਪੰਜਾਬ ਦੀਆਂ ਜੇਲ੍ਹਾਂ ਵਿੱਚ ਲਗਾਤਾਰ ਤਲਾਸ਼ੀ ਮੁਹਿੰਮ ਜਾਰੀ ਹੈ। ਹੁਣ ਤੱਕ ਜੇਲ੍ਹਾਂ ਵਿੱਚੋਂ 710 ਮੋਬਾਈਲ ਫੋਨ ਬਰਾਮਦ ਕੀਤੇ ਜਾ ਚੁੱਕੇ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸੁਧਾਰ ਘਰ ਹੁਣ ਅਸਲ 'ਚ ਅਪਰਾਧੀਆਂ ਦਾ ਸੁਧਾਰ ਕਰਨਗੇ।