ਨਿਊਜ਼ ਡੈਸਕ (ਰਿੰਪੀ ਸ਼ਰਮਾ ): ਲਾਂਬੜਾ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ , ਜਿੱਥੇ ਦੇਰ ਰਾਤ ਪਿੰਡ ਕਲਿਆਣਪੁਰ ਵਾਸੀਆਂ ਤੇ ਨਿਹੰਗ ਸਿੰਘ 'ਚ ਖੂਨੀ ਝੜਪ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਹੌਲ ਨੂੰ ਸ਼ਾਤ ਕਰਨ ਦੀ ਕੋਸ਼ਿਸ਼ ਕੀਤੀ। ਇਸ ਮਾਮਲੇ ਨੂੰ ਲੈ ਕੇ ਨਿਹੰਗ ਸਿੰਘ ਨੇ ਕਿਹਾ ਕਿ ਸਾਬਕਾ ਸਰਪੰਚ ਇਕਬਾਲ ਸਿੰਘ ਕੁਝ ਨੌਜਵਾਨਾਂ ਤੇ ਮਹਿਲਾਵਾਂ ਸਮੇਤ ਉਨ੍ਹਾਂ ਦੇ ਡੇਰੇ ਆਏ ,ਜਿੱਥੇ ਉਨ੍ਹਾਂ ਦੀ ਤਕਰਾਰ ਹੋ ਗਈ ਤੇ ਲੜਾਈ ਕੁਝ ਹੀ ਦੇਰ ਵਿੱਚ ਖੂਨੀ ਝੜਪ ਵਿੱਚ ਬਦਲ ਗਈ ।
ਲੋਕਾਂ ਵਲੋਂ ਇਸ ਦੀ ਸੂਚਨਾ ਪੁਲਿਸ ਥਾਣੇ ਦਿੱਤੀ ਗਈ। ਸਾਬਕਾ ਸਰਪੰਚ ਇਕਬਾਲ ਸਿੰਘ 'ਤੇ ਦੋਸ਼ ਲਗਾਉਂਦੇ ਨਿਹੰਗ ਸਿੰਘ ਨੇ ਕਿਹਾ ਕਿ ਉਹ ਹਮੇਸ਼ਾ ਜ਼ਮੀਨ ਨੂੰ ਲੈ ਕੇ ਲੜਾਈ ਕਰਦਾ ਰਹਿੰਦਾ ਹੈ। ਉਸ ਥਾਂ ' ਆਉਂਦਿਆਂ ਹੀ ਸਾਬਕਾ ਸਰਪੰਚ ਨੇ ਕੁਝ ਨੌਜਵਾਨਾਂ ਨਾਲ ਮਿਲ ਕੇ ਉਸ ਤੇ ਹਮਲਾ ਕਰ ਦਿੱਤਾ। ਜਿਸ ਕਾਰਨ ਇਸ ਲੜਾਈ ਵਿਚ ਕੁਝ ਨਿਹੰਗ ਸਿੰਘ ਤੇ ਘੋੜੇ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ । ਇਸ ਮਾਮਲੇ ਵਿੱਚ ਸਾਬਕਾ ਸਰਪੰਚ ਇਕਬਾਲ ਸਿੰਘ ਨੇ ਕਿਹਾ ਕਿ ਅਸੀਂ ਕਿਸੇ ਧਾਰਮਿਕ ਸਥਾਨ 'ਤੇ ਜਾ ਕੇ ਕੋਈ ਹੰਗਾਮਾ ਨਹੀਂ ਕੀਤਾ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।