by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਲੋਕਾਂ ਨੂੰ ਮਹਿੰਗਾਈ ਦਾ ਇਕ ਹੋਰ ਝਟਕਾ ਲੱਗਿਆ ਹੈ ਕਿਉਂਕਿ ਘਰੇਲੂ ਐੱਲ. ਪੀ. ਜੀ. ਗੈਸ ਸਿਲੰਡਰ ਦੇ ਭਾਅ 1000 ਨੂੰ ਪਾਰ ਕਰ ਗਏ ਹਨ। ਘਰੇਲੂ ਗੈਸ ਸਿਲੰਡਰ ਦੇ ਭਾਅ 50 ਰੁਪਏ ਵਧਾ ਦਿੱਤੇ ਗਏ ਹਨ। ਇਸ ਦੇ ਹਿਸਾਬ ਨਾਲ ਪੰਜਾਬ 'ਚ ਘਰੇਲੂ ਗੈਸ ਸਿਲੰਡਰ ਦੀ ਕੀਮਤ 1043 ਰੁਪਏ ਹੋ ਚੁੱਕੀ ਹੈ।
ਇਸ ਤਰ੍ਹਾਂ ਲੋਕਾਂ 'ਤੇ ਲਗਾਤਾਰ ਮਹਿੰਗਾਈ ਦੀ ਮਾਰ ਪੈਂਦੀ ਦਿਖਾਈ ਦੇ ਰਹੀ ਹੈ। ਜਿੱਥੇ ਲੋਕ ਰੋਜ਼ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵੱਧ ਰਹੀਆਂ ਹਨ, ਉੱਥੇ ਸਿਲੰਡਰਾਂ ਦੀਆਂ ਕੀਮਤਾਂ 'ਚ ਵਾਧੇ ਨਾਲ ਆਮ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਰਿਹਾ ਹੈ।