ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਫ਼ਗ਼ਾਨਿਸਤਾਨ ਦੇ ਕਾਬੁਲ 'ਚ ਇਕ ਵਾਰ ਫਿਰ ਗੁਰਦੁਆਰਾ ਕਰਤੇ ਪਰਵਾਨ ਨੇੜੇ ਮੁੜ ਬੰਬ ਧਮਾਕਾ ਹੋਇਆ ਹੈ। ਜਿਸ ਕਾਰਨ ਲੋਕਾਂ ਵਿੱਚ ਫਿਰ ਹੜਕੰਪ ਮੱਚ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ ਗੁਰੂ ਘਰ ਦੇ ਸਾਹਮਣੇ ਇਕ ਦੁਕਾਨ ਵਿੱਚ ਹੋਇਆ ਹੈ। ਜਿਸ ਤੋਂ ਬਾਅਦ ਦੁਕਾਨ ਦਾ ਕਾਫ਼ੀ ਨੁਕਸਾਨ ਹੋ ਗਿਆ ਹੈ। ਫਿਲਹਾਲ ਜਾਨੀ ਨੁਕਸਾਨ ਨਹੀਂ ਹੋਈ ਹੈ। ਇਹ ਧਮਾਕਾ ਜਦੋ ਹੋਇਆ ਤਾਂ ਦੁਕਾਨਦਾਰ 'ਤੇ ਉੱਥੇ ਰਹਿਣ ਵਾਲੀ ਸਿੱਖ ਕਾਫੀ ਸਹਿਮ ਗਏ ਹਨ।
ਦੱਸ ਦਈਏ ਕਿ ਪਿਛਲੇ ਮਹੀਨੇ ਵੀ ਗੁਰਦੁਆਰਾ ਕਰਤੇ ਪਰਵਾਨ ਵਿਖੇ ਵੱਡਾ ਧਮਾਕਾ ਕੀਤਾ ਗਿਆ ਸੀ। ਇਸ ਘਟਨਾ ਦੌਰਾਨ ਵੀ 2 ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਜਖ਼ਮੀ ਹੋ ਗਏ ਸੀ। ਇਸ ਹਮਲੇ ਵਿੱਚ ਗੁਰੂ ਘਰ ਦੀ ਇਮਾਰਤ ਦਾ ਵੀ ਕਾਫੀ ਨੁਕਸਾਨ ਹੋਇਆ ਸੀ।
ਬੰਬ ਧਮਾਕਾ ਇਨ੍ਹਾਂ ਭਿਆਨਕ ਸੀ ਕਿ ਇਸ ਦੇ ਨਾਲ ਗੁਰਦੁਆਰੇ ਦੇ ਸ਼ੀਸ਼ੇ ਤੱਕ ਵੀ ਟੁੱਟ ਗਏ ਸੀ। ਗੁਰਦੁਆਰਾ ਸਾਹਿਬ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਜਿਕਰਯੋਗ ਹੈ ਕਿ ਭਾਰਤ ਨੇ ਅਫ਼ਗ਼ਾਨਿਸਤਾਨ ਵਿੱਚ ਵਸਦੇ 100 ਹਿੰਦੂਆਂ ਤੇ ਸਿੱਖਾਂ ਨੂੰ ਈ ਵੀਜ਼ਾ ਜਾਰੀ ਕੀਤੇ ਹਨ। ਗ੍ਰਹਿ ਮੰਤਰਾਲੇ ਵਲੋਂ ਇਹ ਵੀਜ਼ੇ ਫਿਲਤਾ ਦੇ ਅਧਾਰ ਤੇ ਜਾਰੀ ਕੀਤੇ ਹਨ।