by jagjeetkaur
ਖਨੌਰੀ ਬਾਰਡਰ ਤੋਂ ਇਕ ਹੋਰ ਦੁਖਦਾਈ ਖਬਰ ਸਾਹਮਣੇ ਆਈ ਹੈ। ਇਕ ਹੋਰ ਪ੍ਰਦਰਸ਼ਨਕਾਰੀ ਕਿਸਾਨ ਦੀ ਅੰਦੋਲਨ ਦੌਰਾਨ ਮੌਤ ਹੋ ਗਈ। ਕਿਸਾਨ ਆਗੂ ਸਰਵਣ ਪੰਧੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨੀ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 62 ਸਾਲਾ ਦਰਸ਼ਨ ਸਿੰਘ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਬਠਿੰਡਾ ਦਾ ਰਹਿਣ ਵਾਲਾ ਸੀ ਤੇ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਜਾਨ ਚਲੀ ਗਈ। ਦੱਸ ਦੇਈਏ ਕਿ ਕਿਸਾਨੀ ਅੰਦੋਲਨ ‘ਚ ਹੁਣ ਤੱਕ ਚਾਰ ਮੌਤਾਂ ਹੋ ਚੁੱਕੀਆਂ ਹਨ।