by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : CM ਭਗਵੰਤ ਮਾਨ ਸਰਕਾਰ ਨੇ ਇਕ ਹੋਰ ਅਹਿਮ ਫ਼ੈਸਲਾ ਲੈਂਦੇ ਹੋਏ ਸੰਗਰੂਰ ਦੇ ਲੋਕਾਂ ਨੂੰ ਖ਼ਾਸ ਤੋਹਫ਼ਾ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਲੋਕਾਂ ਨੂੰ ਚੰਗਾ 'ਤੇ ਸਸਤਾ ਇਲਾਜ ਦੇਣ ਦੇ ਆਪਣੇ ਵਾਅਦੇ 'ਤੇ ਸਰਕਾਰ ਲਗਾਤਾਰ ਅੱਗੇ ਵੱਧ ਰਹੀ ਹੈ।ਉਨ੍ਹਾਂ ਕਿਹਾ ਕਿ ਸੰਗਰੂਰ ਦੇ ਲੋਕਾਂ ਨੂੰ ਜਲਦ ਇਕ ਮੈਡੀਕਲ ਕਾਲਜ ਮਿਲੇਗਾ। ਬਰਨਾਲਾ, ਮਾਲੇਰਕੋਟਲਾ ਅਤੇ ਮਾਨਸਾ ਜ਼ਿਲ੍ਹਿਆਂ ਨੂੰ ਮਿਲੇਗਾ। ਇਸ ਨੂੰ ਲੈ ਕੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਜਾਵੇਗੀ।