
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਹਾਈਕਮਾਨ ਨੇ ਬਾਗੀ ਆਗੂਆਂ ਦੇ ਖਿਲਾਫ ਕਾਰਵਾਈ ਕਰਦੇ ਹੋਏ। ਕਾਂਗਰਸ ਦੇ ਮੌਜੂਦਾ ਵਿਧਾਇਕ ਤਰਸੇਮ ਸਿੰਘ ਡੀਸੀ ਨੂੰ ਪਾਰਟੀ ਵਿਰੋਧੀ ਕਾਰਵਾਈਆਂ ਕਰਕੇ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਤਰਸੇਮ ਸਿੰਘ ਡੀਸੀ ਅਟਾਰੀ ਹਲਕੇ ਤੋਂ ਪਾਰਟੀ ਦੀ ਟਿਕਟ ਮੰਗ ਰਹੇ ਸਨ ਪਰ ਉਨ੍ਹਾਂ ਨੂੰ ਟਿਕਟ ਨਹੀਂ ਮਿਲੀ ਸੀ।
ਦੱਸ ਦਈਏ ਕਿ ਪਹਿਲਾਂ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਵਿਖਾਇਆ ਸੀ। ਢਿੱਲੋਂ ਬਰਨਾਲਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਸਨ, ਪਰੰਤੂ ਪਾਰਟੀ ਵੱਲੋਂ ਟਿਕਟ ਨਾ ਮਿਲਣ ਕਾਰਨ ਉਹ ਨਾਰਾਜ਼ ਸਨ, ਜਿਸ ਪਿਛੋਂ ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਉਸ ਨੂੰ ਬਾਹਰ ਕੱਢ ਦਿੱਤਾ ਸੀ ।