ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਦੋਂ ਬੀਪੀ ਦੀ ਸਮੱਸਿਆ ਹੁੰਦੀ ਹੈ ਤਾਂ ਧਮਨੀਆਂ ਵਿੱਚ ਖੂਨ ਦਾ ਦਬਾਅ ਵੱਧ ਜਾਂਦਾ ਹੈ। ਜਿਸ ਕਾਰਨ ਦਿਲ ਤੇਜ਼ ਧੜਕਣ ਲੱਗਦਾ ਹੈ। ਬਲੱਡ ਪ੍ਰੈਸ਼ਰ ਦੀ ਸਮੱਸਿਆ ਆਮ ਤੌਰ 'ਤੇ ਉਨ੍ਹਾਂ ਲੋਕਾਂ ਨੂੰ ਹੁੰਦੀ ਹੈ ਜੋ ਜ਼ਿਆਦਾ ਤਲੇ ਹੋਏ ਭੋਜਨ ਖਾਂਦੇ ਹਨ, ਤਣਾਅ ਲੈਂਦੇ ਹਨ, ਸਰੀਰਕ ਗਤੀਵਿਧੀਆਂ ਨਹੀਂ ਕਰਦੇ ਅਤੇ ਜ਼ਿਆਦਾ ਗੁੱਸੇ ਹੁੰਦੇ ਹਨ।
ਕੇਲਾ- ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਆਪਣੀ ਡਾਈਟ 'ਚ ਕੇਲਾ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਕੇਲੇ ਵਿੱਚ ਪੋਟਾਸ਼ੀਅਮ ਭਰਪੂਰ ਮਾਤਰਾ ਵਿੱਚ ਹੁੰਦਾ ਹੈ ਜੋ ਬਲੱਡ ਪ੍ਰੈਸ਼ਰ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਤੁਹਾਡੀ ਮਦਦ ਕਰ ਸਕਦਾ ਹੈ।
ਸੇਬ- ਰੋਜ਼ਾਨਾ ਇਕ ਸੇਬ ਦਾ ਸੇਵਨ ਕਰਨਾ ਤੁਹਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦੇ ਨਾਲ ਹੀ ਸੇਬ ਦਾ ਸੇਵਨ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਸੇਬ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ ਜੋ ਕਈ ਸਮੱਸਿਆਵਾਂ ਨੂੰ ਦੂਰ ਕਰਨ 'ਚ ਕਾਰਗਰ ਹੈ।
ਸੰਤਰਾ- ਸੰਤਰਾ ਸਿਟਰਸ ਐਸਿਡ ਨਾਲ ਭਰਪੂਰ ਫਲ ਹੈ, ਜੋ ਬਲੱਡ ਪ੍ਰੈਸ਼ਰ ਦੀ ਸਮੱਸਿਆ ਨੂੰ ਦੂਰ ਕਰਨ 'ਚ ਕਾਰਗਰ ਹੈ।