by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਸਾਰਾਮ ਬਾਪੂ ਨੂੰ ਜਬਰ- ਜ਼ਨਾਹ ਦੇ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਦੱਸਿਆ ਜਾ ਰਿਹਾ ਗੁਜਰਾਤ ਦੇ ਗਾਂਧੀਨਗਰ ਸਥਿਤ ਕੋਰਟ ਨੇ ਅੱਜ ਆਸਾਰਾਮ ਬਾਪੂ ਨੂੰ ਸਾਲ 2013 'ਚ ਦਰਜ਼ ਜ਼ਬਰ -ਜ਼ਨਾਹ ਦੇ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ । ਉਥੇ ਹੀ ਕੋਰਟ ਨੇ ਪੀੜਤਾ ਨੂੰ 50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦੇ ਹੁਕਮ ਦਿੱਤੇ ਹਨ। ਇਸ ਮਾਮਲੇ 'ਚ ਆਸਾਰਾਮ ਦੀ ਪਤਨੀ ਸਣੇ 6 ਹੋਰ ਲੋਕਾਂ ਨੂੰ ਸਬੂਤਾਂ ਦੀ ਘਾਟ ਕਾਰਨ ਬੜੀ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਆਸਾਰਾਮ ਬਾਪੂ 2013 'ਚ ਆਪਣੇ ਆਸ਼ਰਮ 'ਚ ਇੱਕ ਨਾਬਾਲਗ ਕੁੜੀ ਨਾਲ ਬਲਾਤਕਾਰ ਕਰਨ ਦੇ ਮਾਮਲੇ 'ਚ ਜੋਧਪੁਰ ਜੇਲ੍ਹ 'ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੀ।