ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲਖੀਮਪੁਰ ਖਿਰੀ ਖੇੜੀ ਕਾਂਡ, ਜਿਸ 'ਚ ਚਾਰ ਕਿਸਾਨਾਂ ਸਮੇਤ ਅੱਠ ਕਿਸਾਨਾਂ ਦੀ ਮੌਤ ਹੋ ਗਈ ਸੀ, ਕੇਂਦਰੀ ਰਾਜ ਮੰਤਰੀ (ਗ੍ਰਹਿ) ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਦੋਸ਼ੀ ਮਿਸ਼ਰਾ ਦੀ ਤਰਫੋਂ ਪੇਸ਼ ਹੋਏ ਵਕੀਲ ਨੇ ਅਦਾਲਤ ਨੂੰ ਕਿਹਾ ਕਿ ਉਸ ਦਾ ਮੁਵੱਕਿਲ ਬੇਕਸੂਰ ਹੈ ਤੇ ਉਸ ਵਿਰੁੱਧ ਕੋਈ ਸਬੂਤ ਨਹੀਂ ਹੈ ਕਿ ਉਸ ਨੇ ਕਿਸੇ ਵਾਹਨ ਦੇ ਡਰਾਈਵਰ ਨੂੰ ਕਿਸਾਨਾਂ ਨੂੰ ਕੁਚਲਣ ਲਈ ਉਕਸਾਇਆ ਸੀ। ਪਟੀਸ਼ਨ ਦਾ ਵਿਰੋਧ ਕਰਦੇ ਹੋਏ, ਵਧੀਕ ਐਡਵੋਕੇਟ ਜਨਰਲ ਵੀਕੇ ਸ਼ਾਹੀ ਨੇ ਕਿਹਾ ਕਿ ਘਟਨਾ ਦੇ ਸਮੇਂ ਮਿਸ਼ਰਾ ਕਾਰ 'ਚ ਸੀ, ਜਿਸ ਨੇ ਕਿਸਾਨਾਂ ਨੂੰ ਆਪਣੇ ਵਾਹਨ ਹੇਠ ਕੁਚਲ ਦਿੱਤਾ ਸੀ।
ਪਟੀਸ਼ਨਾਂ 'ਤੇ ਸੁਣਵਾਈ ਤੋਂ ਬਾਅਦ ਜਸਟਿਸ ਰਾਜੀਵ ਸਿੰਘ ਦੀ ਬੈਂਚ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ। 3 ਅਕਤੂਬਰ, 2021 ਨੂੰ ਲਖੀਮਪੁਰ ਖੀਰੀ 'ਚ ਉਸ ਸਮੇਂ ਭੜਕੀ ਹਿੰਸਾ ਦੌਰਾਨ ਅੱਠ ਲੋਕ ਮਾਰੇ ਗਏ ਸਨ ਜਦੋਂ ਕਿਸਾਨ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਖੇਤਰ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ।