by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲਖੀਮਪੁਰ ਹਿੰਸਾ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਖਾਰਜਕਰ ਦਿੱਤੀ ਗਈ ਹੈ । ਆਸ਼ੀਸ਼ ਮਿਸ਼ਰਾ ਦੇ ਖਿਲਾਫ ਅਦਾਲਤ 11 ਮਾਰਚ ਨੂੰ ਸੁਣਵਾਈ ਕਰਨ ਜਾ ਰਹੀ ਹੈ। ਦੱਸ ਦੇਈਏ ਕਿ ਪੀੜਤ ਪਰਿਵਾਰਾਂ ਨੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਦੇ ਫੈਸਲੇ ਨੂੰ ਵੀ ਚੁਣੌਤੀ ਦਿੱਤੀ ਸੀ। ਜਿਸ ਤੋਂ ਬਾਅਦ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ, ਜਿਸ ਦੇ ਖਿਲਾਫ ਪੀੜਤ ਪਰਿਵਾਰ ਅਤੇ ਕਈ ਵਕੀਲਾਂ ਨੇ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਵਿੱਚ ਆਸ਼ੀਸ਼ ਨੂੰ ਮਿਲੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਗਈ ਹੈ।