ASI ਘਰ ਅਣਪਛਾਤੇ ਵਿਅਕਤੀਆਂ ਨੇ ਕੀਤਾ ਹਮਲਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਲਗਾਤਾਰ ਲੁੱਟ ਤੇ ਕਤਲ ਵਰਗੀਆਂ ਵਾਰਦਾਤਾਂ ਤੇਜ਼ੀ ਨਾਲ ਵੱਧ ਰਿਹਾ ਹਨ । ਉੱਥੇ ਹੀ ਹੋਰ ਮਾਮਲਾ ਜਾਡਲਾ ਤੋਂ ਸਾਮਣੇ ਆਇਆ ਹੈ ਜਿੱਥੇ ਇਕ ASI ਘਰ ਅਣਪਛਾਤੇ ਵਿਅਕਤੀਆਂ ਵਲੋਂ ਤੇਜਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ ਤੇ ਘਰ ਦਾ ਸਾਰਾ ਸਾਮਾਨ ਤੋੜ ਦਿੱਤਾ ਹੈ ।

ASI ਜਗਤਾਰ ਸਿੰਘ ਦੀ ਪਤਨੀ ਕਮਲਜੀਤ ਕੌਰ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਘਰ 'ਚ ਸੁਤੇ ਹੋਏ ਸੀ ਪਰ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ਦੇ ਗੇਟ ਦੀ ਭੰਨਤੋੜ ਕੀਤੀ ਗਈ ਤੇ ਦੋਸ਼ੀ ਉਨ੍ਹਾਂ ਨੂੰ ਗਾਲ੍ਹਾਂ ਵੀ ਕੱਢ ਰਹੇ ਸੀ ।


ਮੌਕੇ ਤੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ । ਜਦੋ ਪੁਲਿਸ ਪਹੁੰਚੀ ਤਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ । ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ । ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।