by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੀਨਾਨਗਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅਣਪਛਾਤੇ ਟਰੱਕ ਦੀ ਲਪੇਟ ਵਿੱਚ ਆਉਣ ਨਾਲ ASI ਦੀ ਦਰਦਨਾਕ ਮੌਤ ਹੋ ਗਈ। ਕੁਲਦੀਪ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਭਰਾ ਬਲਜੀਤ ਸਿੰਘ ਪੁਲਿਸ ਲਾਈਨ ਗੁਰਦਾਸਪੁਰ 'ਚ ਤਾਇਨਾਤ ਸੀ। ਦੇਰ ਰਾਤ ਜਦੋ ਉਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਡਿਊਟੀ ਲਈ ਜਾ ਰਿਹਾ ਸੀ ਤਾਂ ਉਹ ਵੀ ਉਸ ਦੇ ਪਿੱਛੇ ਆਪਣੇ ਮੋਟਰਸਾਈਕਲ 'ਤੇ ਕਿਸੇ ਕੰਮ ਲਈ ਜਾ ਰਿਹਾ ਸੀ। ਇਸ ਦੌਰਾਨ ਉਸ ਦਾ ਭਰਾ ਬਲਜੀਤ ਸਿੰਘ ਮਦੋਵਾਲ ਰੋਡ ਕੋਲ ਪਹੁੰਚਿਆ ਤਾਂ ਗਲਤ ਸਾਈਡ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਜਦੋ ਉਸ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਜਿਸ ਕਾਰਨ ਬਲਜੀਤ ਸਿੰਘ ਸੜਕ 'ਤੇ ਡਿੱਗ ਗਿਆ। ਹਸਪਤਾਲ ਲਿਆਂਦੇ ਹੋਏ ਉਸ ਨੇ ਦਮ ਤੋੜ ਦਿੱਤਾ । ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਪੋਸਮਾਰਤਮ ਲਈ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।