by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਸੂਹਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਡਿਊਟੀ 'ਤੇ ਤਾਇਨਾਤ ASI ਜਸਬੀਰ ਸਿੰਘ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ । ਦੱਸਿਆ ਜਾ ਰਿਹਾ ASI ਜਸਬੀਰ ਸਿੰਘ ਪਿੰਡ ਮਹਿੰਦੀਪੁਰ ਦੇ ਰਹਿਣ ਵਾਲੇ ਸਨ । ਦੇਰ ਰਾਤ ਜਸਬੀਰ ਸਿੰਘ ਹਾਜੀਪੁਰ ਚੋਂਕ ਵਿੱਚ ਚੈਕਿੰਗ ਕਰਨ ਤੋਂ ਬਾਅਦ ਡਿਊਟੀ ਕਰਕੇ ਸਵੇਰੇ ਜਦੋ ਥਾਣਾ ਦਸੂਹਾ ਨੂੰ ਜਾ ਰਹੇ ਸੀ ਤਾਂ ਤੇਜ਼ ਰਫ਼ਤਾਰ ਕਾਰ ਨਾਲ ਉਨ੍ਹਾਂ ਦੀ ਟੱਕਰ ਹੋ ਗਈ, ਜਿਸ ਕਾਰਨ ਉਨ੍ਹਾਂ ਦੀ ਮੌਕੇ' ਤੇ ਹੀ ਮੌਤ ਹੋ ਗਈ। ਇਸ ਘਟਨਾ ਨਾਲ ਪਰਿਵਾਰਿਕ ਮੈਬਰਾਂ ਦਾ ਰੋ- ਰੋ ਬੁਰਾ ਹਾਲ ਹੈ ।