ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਤੇ ਪੁਲਿਸ ਵਲੋਂ ਨਸ਼ਾ ਤਸਕਰਾਂ ਨੂੰ ਫੜ੍ਹਨ ਲਈ ਅਕਸਰ ਹੀ ਮੁਹਿੰਮ ਚਲਾਈ ਜਾਂਦੀ ਹੈ ਪਰ ਜੇਕਰ ਪੁਲਿਸ ਹੀ ਨਸ਼ਾ ਤਸਕਰਾਂ ਦਾ ਸਾਥ ਦੇਣ ਲੱਗ ਜਾਵੇ ਤਾਂ ਲੋਕ ਕਿਸ 'ਤੇ ਭਰੋਸਾ ਕਰਨ ਗਏ। ਅਜਿਹਾ ਹੀ ਮਾਮਲਾ ਲੁਧਿਆਣਾ ਤੋਂ ਸਾਹਮਣੇ ਆ ਰਿਹਾ ਹੈ ,ਜਿੱਥੇ ASI ਜਰਨੈਲ ਸਿੰਘ ਨੇ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ 'ਤੇ ਮਾਮਲਾ ਦਰਜ਼ ਨਾ ਕਰਨ ਦੇ 1 ਲੱਖ ਰੁਪਏ ਦੀ ਮੰਗ ਕੀਤੀ। ਜਿਸ ਤੋਂ ਬਾਅਦ ਨਸ਼ਾ ਤਸਕਰਾਂ ਨੇ 70 ਹਜ਼ਾਰ ਰੁਪਏ 'ਚ ਸੌਦਾ ਤੈਅ ਕਰ ਲਿਆ ਤੇ ਪੁਲਿਸ ਨੇ ਉਨ੍ਹਾਂ ਨੂੰ ਛੱਡ ਦਿੱਤਾ ।
ਜਦੋ ਉੱਚ ਅਧਿਕਾਰੀਆਂ ਨੂੰ ਸੂਚਨਾ ਮਿਲੀ ਕਿ ਨਸ਼ਾ ਤਸਕਰ ਅੰਮ੍ਰਿਤਪਾਲ ਤੇ ਪਰਵਿੰਦਰ ਮੋਟਰਸਾਈਕਲ 'ਤੇ ਜਲੰਧਰ ਤੋਂ ਨਸ਼ੇ ਦੀ ਸਪਲਾਈ ਦੇਣ ਆ ਰਹੇ ਹਨ। ਸੂਚਨਾ ਦੇ ਆਧਾਰ 'ਤੇ ਪੁਲਿਸ ਟੀਮ ਨੇ ਨਾਕਾਬੰਦੀ ਕਰਕੇ ਦੋਸ਼ੀਆਂ ਕੋਲੋਂ 13 ਗ੍ਰਾਮ ਹੈਰੋਇਨ ਤੇ ਮੋਟਰਸਾਈਕਲ ਬਰਾਮਦ ਕੀਤਾ । ਜਾਂਚ 'ਚ ਦੋਸ਼ੀਆਂ ਨੇ ਦੱਸਿਆ ਕਿ ਉਨ੍ਹਾਂ ਨੇ ASI ਜਰਨੈਲ ਸਿੰਘ ਨਾਲ ਸੌਦਾ ਤੈਅ ਕੀਤਾ ਹੋਇਆ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।