ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਤੀ ਦਿਨੀਂ ਗੁਰਦਾਸਪੁਰ ਵਿੱਚ ਇੱਕ ASI ਵਲੋਂ ਆਪਣੀ ਪਤਨੀ ਤੇ ਪੁੱਤ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਦੱਸਿਆ ਜਾ ਰਿਹਾ ਇਹ ਸਾਰੀ ਘਟਨਾ ਗੁਆਂਢ 'ਚ ਰਹਿਣ ਵਾਲੇ ਮਹਿਲਾ ਨੇ ਦੇਖੀ, ਜਿਸ ਤੋਂ ਬਾਅਦ ASI ਭਪਿੰਦਰ ਸਿੰਘ ਉਸ ਨੂੰ ਅਗਵਾ ਕਰਕੇ ਆਪਣੇ ਨਾਲ ਲੈ ਗਿਆ। ਇਸ ਘਟਨਾ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ । ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਲਾਸ਼ਾ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ।ਜਾਣਕਾਰੀ ਅਨੁਸਾਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ASI ਮਹਿਲਾ ਨੂੰ ਅਗਵਾ ਕਰਕੇ ਕਿਸੇ ਹੋਰ ਦੇ ਘਰ ਜਾ ਕੇ ਲੁਕ ਗਿਆ। ਜਿਸ ਘਰ ਨੂੰ ਪੁਲਿਸ ਨੇ ਸਾਰੇ ਪਾਸੋ ਘੇਰਾ ਪਾ ਲਿਆ।
ਇਹ ਸਭ ਦੇਖ ਕੇ ASI ਨੇ ਖ਼ੁਦ ਨੂੰ ਗੋਲੀ ਮਾਰ ਲਈ ।ਉਸ ਨੂੰ ਮੌਕੇ 'ਤੇ ਹੀ ਬੇਹੋਸ਼ੀ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ , ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ASI ਨੇ ਘਰੇਲੂ ਕਲੇਸ਼ ਦੇ ਚਲਦੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ । ASI ਭੁਪਿੰਦਰ ਸਿੰਘ ਦਾ ਪੁੱਤ ਕੁਝ ਦਿਨ ਬਾਅਦ ਵਿਦੇਸ਼ ਜਾਣ ਵਾਲਾ ਸੀ। ਦੱਸਣਯੋਗ ਹੈ ਕਿ ਬੀਤੀ ਦਿਨੀਂ ਗੁਰਦਾਸਪੁਰ ਦੇ ਪਿੰਡ ਭੰਬਲੀ ਵਿੱਚ ਇੱਕ ASI ਭੁਪਿੰਦਰ ਸਿੰਘ ਨੇ ਆਪਣੀ ਪਤਨੀ ਤੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਖ਼ੁਦ ਵੀ ਮੌਕੇ ਤੋਂ ਫਰਾਰ ਹੋ ਗਿਆ ।ASI ਭੁਪਿੰਦਰ ਸਿੰਘ ਇੱਕ ਉੱਚ ਅਧਿਕਾਰੀ ਦੀ ਸੁਰੱਖਿਆ ਵਿੱਚ ਅੰਮ੍ਰਿਤਸਰ ਵਿਖੇ ਤਾਇਨਾਤ ਸੀ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।