ਵੱਡੀ ਵਾਰਦਾਤ : ਬਜ਼ੁਰਗ ਦੇ ਸਿਰ ‘ਚ ਹਥਿਆਰ ਨਾਲ ਕੀਤੇ ਕਈ ਵਾਰ, ਸੁਰੱਖਿਆ ਪ੍ਰਬੰਧਾਂ ਦਾ ਰੱਬ ਰਾਖਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : 26 ਜਨਵਰੀ ਨੂੰ ਲੈ ਕੇ ਬਠਿੰਡਾ 'ਚ ਵੀ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਦਾਅਵੇ ਕੀਤੇ ਜਾ ਰਹੇ ਸਨ ਪਰ ਅੱਜ ਸਵੇਰੇ ਬਠਿੰਡਾ ਦੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਦੇ ਬਾਹਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਬਜ਼ੁਰਗ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਕਤਲ ਸਿਰ 'ਚ ਲੋਹੇ ਦੇ ਹਥਿਆਰ ਮਾਰ ਕੇ ਕੀਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ 'ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਭੇਜ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਘਟਨਾ ਸਥਾਨ ਦੇ ਕੋਲ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ 26 ਜਨਵਰੀ ਨੂੰ ਲੈ ਕੇ ਹਰ ਸੂਬੇ ਹਰ ਜ਼ਿਲ੍ਹੇ ਦੀ ਪੁਲਿਸ ਚੌਕਸ ਹੁੰਦੀ ਹੈ ਤੇ ਸੁਰੱਖਿਆ ਪ੍ਰਬੰਧ ਵੀ ਸਖਤ ਕੀਤੇ ਗਏ ਹੁੰਦੇ ਹਨ ਪਰ ਅਜਿਹੀਆਂ ਵਾਰਦਾਤਾਂ ਪੁਲਿਸ ਪ੍ਰਸ਼ਾਸਨ ਤੇ ਸੁਰੱਖਿਆ ਪ੍ਰਬੰਧਾਂ 'ਤੇ ਕਈ ਸਵਾਲ ਖੜ੍ਹੇ ਕਰਦੀ ਹੈ।

More News

NRI Post
..
NRI Post
..
NRI Post
..