by jaskamal
ਨਿਊਜ਼ ਡੈਸਕ : ਭਗਵੰਤ ਮਾਨ ਦੇ ਬੀਤੇ ਦਿਨ ਮੁੱਖ ਮੰਤਰੀ ਦੀ ਸਹੁੰ ਚੁੱਕਣ ਤੋਂ ਬਾਅਦ ਅੱਜ ਨਵੀਂ ਸਰਕਾਰ ਦੇ 3 ਰੋਜ਼ਾ ਪਹਿਲੇ ਵਿਧਾਨ ਸਭਾ ਸੈਸ਼ਨ 'ਚ ਕਈ ਵਿਧਾਇਕਾਂ ਨੇ ਸਹੁੰ ਚੁੱਕੀ। ਇਨ੍ਹਾਂ ਸਾਰੇ ਵਿਧਾਇਕਾਂ ਨੂੰ ਪ੍ਰੋਟੈਮ ਸਪੀਕਰ ਇੰਦਰਬੀਰ ਸਿੰਘ ਨਿੱਝਰ ਨੇ ਸਹੁੰ ਚੁਕਾਈ। ਵਿਧਾਨ ਸਭਾ ਦੀ ਕਾਰਵਾਈ 21 ਮਾਰਚ ਤਕ ਮੁਲਤਵੀ ਹੋ ਗਈ ਹੈ। ਪ੍ਰੋਟੈਮ ਸਪੀਕਰ ਡਾ. ਨਿੱਝਰ ਨੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਸਾਰੇ ਵਿਧਾਇਕਾਂ ਨੂੰ ਸਹੁੰ ਚੁਕਾਈ। ਮੁੱਖ ਮੰਤਰੀ ਭਗਵੰਤ ਮਾਨ ਨੇ ਬਤੌਰ ਵਿਧਾਇਕ ਸਹੁੰ ਚੁੱਕਣ ਤੋਂ ਬਾਅਦ ਇਨਕਲਾਬ ਜ਼ਿੰਦਾਬਾਦ ਦਾ ਨਾਅਰਾ ਲਾਇਆ।